ਨਵੀਂ ਦਿੱਲੀ : ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਆਮ ਆਦਮੀ ਪਾਰਟੀ ਦੇ ਸਾਰੇ ਚੁਣੇ ਹੋਏ ਨੁਮਾਇੰਦੇ ਤੇ ਅਹੁਦੇਦਾਰ ਐਤਵਾਰ ਪਾਰਟੀ ਦੀ ਕੌਮੀ ਕੌਂਸਲ ਦੀ ਮੀਟਿੰਗ ‘ਚ ਪੁੱਜੇ | ਇਸ ਦੌਰਾਨ ਕੌਮੀ ਕਨਵੀਨਰ ਕੇਜਰੀਵਾਲ ਨੇ ਕਿਹਾ ਕਿ ਜਦੋਂ ਚੀਨ ਭਾਰਤ ‘ਤੇ ਹਮਲਾ ਕਰ ਰਿਹਾ ਹੈ ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਚੀਨ ਤੋਂ ਦਰਾਮਦ ਜਾਰੀ ਰੱਖਣ ਦੀ ਇਜਾਜ਼ਤ ਕਿਉਂ ਦੇ ਰਹੀ ਹੈ? ਉਨ੍ਹਾ ਕਿਹਾ—ਮੈਂ ਲੋਕਾਂ ਨੂੰ ਚੀਨੀ ਸਾਮਾਨ ਦਾ ਬਾਈਕਾਟ ਕਰਨ ਦੀ ਅਪੀਲ ਕਰਦਾ ਹਾਂ, ਅਸੀਂ ਭਾਰਤੀ ਉਤਪਾਦ ਖਰੀਦਾਂਗੇ, ਭਾਵੇਂ ਉਨ੍ਹਾਂ ਦੀ ਕੀਮਤ ਦੁੱਗਣੀ ਕਿਉਂ ਨਾ ਹੋਵੇ | ਮੀਟਿੰਗ ‘ਚ 2024 ਦੀਆਂ ਲੋਕ ਸਭਾ ਚੋਣਾਂ ਅਤੇ ਅਗਲੇ ਸਾਲ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਰਣਨੀਤੀ ਬਣਾਈ ਜਾਵੇਗੀ | ਮੀਟਿੰਗ ‘ਚ ਪਾਰਟੀ ਦੇ ਸਾਰੇ 10 ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਏ |




