ਕੁਰੂਕਸ਼ੇਤਰ : ਕਰਮਜੀਤ ਸਿੰਘ ਨੂੰ ਐਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ |
ਸਰਕਾਰ ਨੇ 11 ਮੈਂਬਰੀ ਕਾਰਜਕਾਰਨੀ ਦੀ ਨਿਯੁਕਤੀ ਕੀਤੀ ਹੈ, ਜਿਨ੍ਹਾਂ ‘ਚੋਂ ਪੰਜ ਅਹੁਦੇਦਾਰ ਅਤੇ ਛੇ ਕਾਰਜਕਾਰਨੀ ਮੈਂਬਰ ਹਨ | ਭੁਪਿੰਦਰ ਸਿੰਘ ਅਸੰਧ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਧਮੀਜਾ ਨੂੰ ਜਨਰਲ ਸਕੱਤਰ ਅਤੇ ਮੋਹਨਜੀਤ ਸਿੰਘ ਨੂੰ ਜਾਇੰਟ ਸਕੱੱਤਰ ਚੁਣਿਆ ਗਿਆ ਹੈ | ਰਵਿੰਦਰ ਕੌਰ, ਜਸਵੰਤ ਸਿੰਘ, ਗੁਰਬਖਸ਼ ਸਿੰਘ, ਰਮਣੀਕ ਸਿੰਘ ਮਾਨ, ਜਗਸੀਰ ਸਿੰਘ ਅਤੇ ਵਿਨਰ ਸਿੰਘ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ |
ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਨਾਰਾਜ਼ਗੀ ਪ੍ਰਗਟ ਕਰਦਿਆਂ ਮੀਟਿੰਗ ਦਾ ਬਾਈਕਾਟ ਕਰ ਦਿੱਤਾ | ਉਨ੍ਹਾ ਕਿਹਾ ਕਿ ਉਹ ਕਰਮਜੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਸੰਤੁਸ਼ਟ ਨਹੀਂ ਹਨ |




