ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਂ ਸਰਪੰਚ ਚਰਨ ਕੌਰ ਨੇ ਚੰਡੀਗੜ੍ਹ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਸ਼ਾਹ ਨਾਲ ਉਨ੍ਹਾਂ ਦੀ 15 ਮਿੰਟ ਮੀਟਿੰਗ ਹੋਈ | ਇਸ ਦੌਰਾਨ ਮਾਪਿਆਂ ਨੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਆਪਣੇ ਪੁੱਤ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਗਿ੍ਫਤਾਰ ਕਰਨ ਦੀ ਮੰਗ ਕੀਤੀ | ਸ਼ਾਹ ਨੇ ਭਰੋਸਾ ਦਿੱਤਾ ਕਿ ਕੇਂਦਰ ਉਨ੍ਹਾਂ ਦੀ ਮੰਗ ‘ਤੇ ਗੰਭੀਰਤਾ ਨਾਲ ਗੌਰ ਕਰੇਗਾ | ਮੁਲਾਕਾਤ ਚੰਡੀਗੜ੍ਹ ਟੈਕਨੀਕਲ ਏਅਰਪੋਰਟ ‘ਤੇ ਹੋਈ | ਮੁਲਾਕਾਤ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਰੋਣ ਲੱਗੇ | ਉਨ੍ਹਾ ਹੱਥ ਜੋੜ ਕੇ ਸ਼ਾਹ ਤੋਂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਵੀ ਮੌਜੂਦ ਸਨ |