25.8 C
Jalandhar
Monday, September 16, 2024
spot_img

ਮਜ਼ਦੂਰ ਖੁਦਕੁਸ਼ੀਆਂ ‘ਚ ਵਾਧੇ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ : ਕੰਗ

ਚੰਡੀਗੜ੍ਹ : ਦੇਸ਼ ਵਿੱਚ ਮਜ਼ਦੂਰਾਂ ਵਿੱਚ ਖੁਦਕੁਸ਼ੀਆਂ ਦੀਆਂ ਵਧ ਰਹੀਆਂ ਘਟਨਾਵਾਂ ‘ਤੇ ਅਫਸੋਸ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਬੁੱਧਵਾਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ | ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦੇਸ਼ ਵਿੱਚ ਦਿਹਾੜੀਦਾਰ ਮਜ਼ਦੂਰਾਂ ਵਿੱਚ ਲਗਾਤਾਰ ਵਧ ਰਹੀਆਂ ਖੁਦਕੁਸ਼ੀਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਇਸ ਗੰਭੀਰ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ | ਉਨ੍ਹਾ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਪਿਛਲੇ ਅੱਠ ਸਾਲਾਂ ਵਿੱਚ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਤਿੰਨ ਗੁਣਾਂ ਵਧ ਗਈਆਂ ਹਨ | 2014 ਦੇ 15, 735 ਮਾਮਲਿਆਂ ਦੇ ਮੁਕਾਬਲੇ 2021 ਵਿੱਚ 42,004 ਮਜ਼ਦੂਰਾਂ ਅਤੇ ਦਿਹਾੜੀਦਾਰਾਂ ਨੇ ਖੁਦਕੁਸ਼ੀ ਕੀਤੀ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾ ਕਿਹਾ ਕਿ ਇਹ ਗੱਲ ਚਿੰਤਾਜਨਕ ਹੈ ਕਿ ਪਿਛਲੇ ਅੱਠ ਸਾਲਾਂ ਵਿੱਚ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਦੀ ਸਭ ਤੋਂ ਵੱਧ ਗਿਣਤੀ 2021 ਵਿੱਚ 42,004 ਖੁਦਕੁਸ਼ੀਆਂ, ਦਰਜ ਕੀਤੀ ਗਈ, ਜਦੋਂ ਕਿ 2018 ਵਿੱਚ 30,127, 2019 ਵਿੱਚ 32,563 ਅਤੇ 2020 ਵਿੱਚ 37,666 ਦਿਹਾੜੀਦਾਰ ਖੁਦਕੁਸ਼ੀਆਂ ਕਰਕੇ ਮਰ ਗਏ |ਇਕ ਖਬਰ ਕਟਿੰਗ ਨੂੰ ਸਾਂਝਾ ਕਰਦੇ ਹੋਏ ਕੰਗ ਨੇ ਟਵਿੱਟਰ ‘ਤੇ ਲਿਖਿਆ, ‘ਸਬਕਾ ਸਾਥ, ਸਬਕਾ ਵਿਕਾਸ’ ਦਾ ਨਾਅਰਾ ਲਾਉਣ ਵਾਲੀ ਭਾਜਪਾ ਦੇ 8 ਸਾਲਾਂ ਦੇ ਸ਼ਾਸਨ ਵਿੱਚ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ 3 ਗੁਣਾਂ ਵਾਧਾ ਹੋਇਆ ਹੈ | ਮਜ਼ਦੂਰਾਂ ਦੀ ਬਦਹਾਲੀ ਲਈ ਭਾਜਪਾ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ | ਕੀ ਏਹੀ ਤੁਹਾਡਾ ‘ਸਬਕਾ ਸਾਥ, ਸਬਕਾ ਵਿਕਾਸ’ ਸੀ ਕਿ ਗਰੀਬ ਮਜ਼ਦੂਰ ਖੁਦਕੁਸ਼ੀ ਕਰਨ ਲਈ ਮਜਬੂਰ ਹਨ |
ਉਹਨਾ ਕਿਹਾ ਕਿ ਕੇਂਦਰ ਸਰਕਾਰ ਨੂੰ ਦਿਹਾੜੀਦਾਰਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ ਅਤੇ ਆਪਣੇ ਪੂੰਜੀਵਾਦੀ ਦੋਸਤਾਂ ਨੂੰ ਦਿਨੋ-ਦਿਨ ਅਮੀਰ ਬਣਾਉਣ ਲਈ ਕੰਮ ਕਰਨ ਦੀ ਬਜਾਏ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ, ਤਾਂ ਭਵਿੱਖ ਵਿੱਚ ਗਰੀਬ ਲੋਕ ਅਜਿਹੇ ਸਖਤ ਕਦਮ ਚੁੱਕਣ ਲਈ ਮਜਬੂਰ ਨਾ ਹੋਣ |

Related Articles

LEAVE A REPLY

Please enter your comment!
Please enter your name here

Latest Articles