25.8 C
Jalandhar
Monday, September 16, 2024
spot_img

ਐੱਨ ਆਰ ਆਈ ਪੰਜਾਬੀਆਂ ਨਾਲ ਮਿਲਣੀ ਅੱਜ : ਧਾਲੀਵਾਲ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ | ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐੱਨ ਆਰ ਆਈ ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ, ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ |
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸੰਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੁਧਿਆਣਾ ਵਿਖੇ ‘ਐੱਨ ਆਰ ਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਆਦਿ ਜ਼ਿਲਿ੍ਹਆਂ ਨਾਲ ਸੰਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ |
ਉਨ੍ਹਾ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ, ਜਦਕਿ 30 ਦਸੰਬਰ ਨੂੰ ਅੰਮਿ੍ਤਸਰ ਵਿਖੇ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲਿ੍ਹਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ‘ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ |
ਉਹਨਾ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਕ, ਆਰਥਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ | ਐੱਨ ਆਰ ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐੱਨ ਆਰ ਆਈ ਮਿਲਣੀ ਸਮਾਗਮ ਕਰਵਾਏਗੀ | ਧਾਲੀਵਾਲ ਨੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲਿ੍ਹਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ | ਉਨ੍ਹਾ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਤੇ 19 ਦਸੰਬਰ ਨੂੰ ਐੱਸ ਏ ਐੱਸ ਨਗਰ (ਮੁਹਾਲੀ) ਵਿਖੇ 74 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ |

Related Articles

LEAVE A REPLY

Please enter your comment!
Please enter your name here

Latest Articles