ਸ੍ਰੀਨਗਰ : ਕਸ਼ਮੀਰ ਵਿਚ ਠੰਢ ਨੇ ਆਪਣੀ ਜਕੜ ਹੋਰ ਮਜ਼ਬੂਤ ਕਰ ਦਿੱਤੀ ਹੈ | ਵਾਦੀ ਵਿਚ ਜ਼ਿਆਦਾਤਰ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ | ਮੌਸਮ ਵਿਭਾਗ ਨੇ ਸੋਮਵਾਰ ਤੋਂ ਕੁਝ ਦਿਨਾਂ ਤੱਕ ਠੰਢ ਅਤੇ ਖੁਸ਼ਕ ਮੌਸਮ ਤੋਂ ਰਾਹਤ ਮਿਲਣ ਦੀ ਭਵਿੱਖਬਾਣੀ ਕੀਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ‘ਚ ਘੱਟੋ-ਘੱਟ ਤਾਪਮਾਨ ਮਨਫੀ 5.4 ਡਿਗਰੀ ਸੈਲਸੀਅਸ ਰਿਹਾ | ਪਹਿਲਗਾਮ ਵਿੱਚ ਘੱਟ ਤੋਂ ਘੱਟ ਤਾਪਮਾਨ ਮਨਫੀ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਦੇ ਮਸ਼ਹੂਰ ਸਕੀ-ਰਿਜ਼ਾਰਟ ਦਾ ਤਾਪਮਾਨ ਜ਼ੀਰੋ ਤੋਂ ਹੇਠਾਂ ਮਨਫੀ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |
ਸਰਹੱਦੀ ਕੁਪਵਾੜਾ ਜ਼ਿਲ੍ਹੇ ‘ਚ ਘੱਟੋ-ਘੱਟ ਤਾਪਮਾਨ ਮਨਫੀ 5.2 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਘਾਟੀ ਦੇ ਗੇਟਵੇ ਸ਼ਹਿਰ ਕਾਜ਼ੀਗੁੰਡ ‘ਚ ਮਨਫੀ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਨੇ ਕਿਹਾ ਕਿ 26 ਤੋਂ 31 ਦਸੰਬਰ ਤੱਕ ਠੰਢੇ ਅਤੇ ਖੁਸ਼ਕ ਮੌਸਮ ਤੋਂ ਕੁਝ ਰਾਹਤ ਮਿਲੇਗੀ |





