ਮੋਦੀ ਤੇ ਸ਼ਾਹ ਭਾਰਤ ਜੋੜੋ ਯਾਤਰਾ ਤੋਂ ਚਿੰਤਤ : ਕਾਂਗਰਸ

0
260

ਨਵੀਂ ਦਿੱਲੀ : ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਵਾਲਿਆਂ ਤੋਂ ਇੰਟੈਲੀਜੈਂਸ ਬਿਊਰੋ (ਆਈ ਬੀ) ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਵਰ੍ਹਦਿਆਂ ਕਿਹਾ ਕਿ ਦੋਵੇਂ ਆਗੂ ਭਾਰਤ ਜੋੜੋ ਯਾਤਰਾ ਕਾਰਨ ਚਿੰਤਤ ਨਜ਼ਰ ਆ ਰਹੇ ਹਨ |
ਉਨ੍ਹਾ ਟਵੀਟ ਕੀਤਾ-ਆਈ ਬੀ ਵੱਲੋਂ ਉਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਹੈ | ਖੁਫੀਆ ਏਜੰਸੀ ਵੱਲੋਂ ਉਨ੍ਹਾਂ ਯਾਦ ਪੱਤਰਾਂ ਦੀਆਂ ਕਾਪੀਆਂ ਵੀ ਮੰਗੀਆਂ ਜਾ ਰਹੀਆਂ ਹਨ, ਜਿਹੜੀਆਂ ਕਿ ਲੋਕਾਂ ਨੇ ਰਾਹੁਲ ਗਾਂਧੀ ਨੂੰ ਸੌਂਪੀਆਂ |

LEAVE A REPLY

Please enter your comment!
Please enter your name here