ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵਿਚ ਭਾਰਤ ਦੀ ਮੂਲ ਭਾਵਨਾ ‘ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ ਅਤੇ ਨਫਰਤ ਦੀ ਖਾਈ ਪੁੱਟੀ ਜਾ ਰਹੀ ਹੈ | ਪਾਰਟੀ ਦੇ 138ਵੇਂ ਸਥਾਪਨਾ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾ ਇਹ ਵੀ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਨਫਰਤ ਵਿਰੁੱਧ ਲੜਨ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਵੇਗਾ |




