10 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ ਦੋ ਕਾਬੂ

0
279

ਚੰਡੀਗੜ੍ਹ (ਗੁਰਜੀਤ ਬਿੱਲਾ)-ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾ ਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ (10 ਪੈਕੇਟ) ਸਮੇਤ ਗਿ੍ਫਤਾਰ ਕੀਤਾ ਹੈ | ਇਹ ਜਾਣਕਾਰੀ ਬੁੱਧਵਾਰ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ | ਗਿ੍ਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮਣ ਜ਼ਿਲ੍ਹਾ ਗੁਰਦਾਸਪੁਰ ਅਤੇ ਸਰਵਣ ਸਿੰਘ ਉਰਫ ਸਾਬਾ ਵਾਸੀ ਸਾਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ | ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 180 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਇਹ ਸਫਲਤਾ ਪੰਜਾਬ ਪੁਲਸ ਵੱਲੋਂ 10 ਕਿਲੋ ਹੈਰੋਇਨ ਅਤੇ ਇੱਕ ਆਧੁਨਿਕ ਡਰੋਨ ਸਮੇਤ ਦੋ ਮੁੱਖ ਦੋਸ਼ੀਆਂ ਦੀ ਗਿ੍ਫਤਾਰੀ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਰੋਹ ਦਾ ਪਰਦਾ ਫਾਸ਼ ਕੀਤੇ ਜਾਣ ਤੋਂ ਤਿੰਨ ਦਿਨਾਂ ਬਾਅਦ ਮਿਲੀ ਹੈ |
ਡੀ ਜੀ ਪੀ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਕਾਊਾਟਰ ਇੰਟੈਲੀਜੈਂਸ (ਸੀ ਆਈ) ਪਠਾਨਕੋਟ ਦੀਆਂ ਪੁਲਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਨੇੜੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਅਤੇ ਦੋਵਾਂ ਤਸਕਰਾਂ ਨੂੰ ਉਸ ਸਮੇਂ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਬਾਰਡਰ ਆਊਟ ਪੋਸਟ ਚੌਂਤਰਾ (ਦੋਰਾਂਗਲਾ, ਗੁਰਦਾਸਪੁਰ) ਵਿਖੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਕੰਡਿਆਲੀ ਤਾਰ ਦੇ ਰਸਤੇ ਰਾਹੀਂ ਪਾਈਪ ਦੀ ਮਦਦ ਨਾਲ ਭੇਜੀ ਗਈ ਨਸ਼ੇ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਬਾਅਦ ਪੈਦਲ ਆਪਣੇ ਘਰ ਜਾ ਰਹੇ ਸਨ |
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨਸ਼ਾ ਤਸਕਰ ਰਹਿਮਤ ਮੀਆਂ ਵਜੋਂ ਜਾਣੇ ਜਾਂਦੇ ਪਾਕਿ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ | ਸੀ ਆਈ ਪਠਾਨਕੋਟ ਦੇ ਏ ਆਈ ਜੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਰਵਣ ਇੱਕ ਬਦਨਾਮ ਨਸ਼ਾ ਤਸਕਰ ਹੈ, ਜੋ 7 ਸਾਲ ਦੀ ਕੈਦ ਕੱਟਣ ਤੋਂ ਬਾਅਦ 2018 ਵਿੱਚ ਜ਼ਮਾਨਤ ‘ਤੇ ਬਾਹਰ ਆਇਆ ਸੀ | ਉਨ੍ਹਾ ਦੱਸਿਆ ਕਿ ਇਸ ਸੰਬੰਧੀ ਅਗਲੇਰੀ ਜਾਂਚ ਜਾਰੀ ਹੈ | ਇਸ ਸੰਬੰਧੀ ਥਾਣਾ ਐੱਸ ਐੱਸ ਓ ਸੀ ਅੰਮਿ੍ਤਸਰ ਵਿਖੇ ਐੱਨ ਡੀ ਪੀ ਐੱਸ ਤੇ ਅਸਲਾ ਐਕਟ ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

LEAVE A REPLY

Please enter your comment!
Please enter your name here