ਰਾਹੁਲ ਦੀ ਸੁਰੱਖਿਆ ਯਕੀਨੀ ਬਣਾਉਣ ‘ਤੇ ਜ਼ੋਰ

0
248

ਨਵੀਂ ਦਿੱਲੀ : ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ‘ਚ 24 ਦਸੰਬਰ ਨੂੰ ‘ਭਾਰਤ ਜੋੜੋ ਯਾਤਰਾ’ ਦੀ ਸੁਰੱਖਿਆ ‘ਚ ਖਾਮੀਆਂ ਸਾਹਮਣੇ ਆਈਆਂ ਹਨ ਤੇ ਪੁਲਸ ਰਾਹੁਲ ਗਾਂਧੀ ਦੇ ਆਲੇ-ਦੁਆਲੇ ਭੀੜ ਨੂੰ ਕਾਬੂ ਕਰਨ ‘ਚ ਨਾਕਾਮ ਰਹੀ ਹੈ, ਜਦ ਕਿ ਉਨ੍ਹਾ ਕੋਲ ਜ਼ੈੱਡ ਪਲੱਸ ਕੈਟਾਗਰੀ ਦੀ ਸੁਰੱਖਿਆ ਹੈ | ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਪੱਤਰ ‘ਚ ਅਪੀਲ ਕੀਤੀ ਹੈ ਕਿ ਹੁਣ ਪੰਜਾਬ ਅਤੇ ਜੰਮੂ-ਕਸ਼ਮੀਰ ਵਰਗੇ ਸੰਵੇਦਨਸ਼ੀਲ ਰਾਜਾਂ ‘ਚ ਯਾਤਰਾ ਲਈ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪ੍ਰਬੰਧ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾ ਕਿਹਾ ਕਿ 24 ਦਸੰਬਰ ਨੂੰ ਦਿੱਲੀ ਦੇ ਹਾਲਾਤ ਅਜਿਹੇ ਬਣ ਗਏ ਸਨ ਕਿ ਕਾਂਗਰਸ ਵਰਕਰਾਂ ਅਤੇ ‘ਭਾਰਤ ਯਾਤਰੀਆਂ’ ਨੂੰ ਰਾਹੁਲ ਗਾਂਧੀ ਦੇ ਦੁਆਲੇ ਘੇਰਾਬੰਦੀ ਕਰਨੀ ਪਈ ਸੀ | ਉਨ੍ਹਾ ਇਹ ਵੀ ਕਿਹਾ ਕਿ ਸਰਕਾਰ ਨੂੰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ |

LEAVE A REPLY

Please enter your comment!
Please enter your name here