ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਕਿਹਾ ਕਿ ਚੀਨ, ਜਾਪਾਨ, ਹਾਂਗਕਾਂਗ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ 1 ਜਨਵਰੀ ਤੋਂ ਆਰ ਟੀ-ਪੀ ਸੀ ਆਰ ਦੀ ਨੈਗੇਟਿਵ ਰਿਪੋਰਟ ਪੇਸ਼ ਕਰਨਾ ਲਾਜ਼ਮੀ ਹੋਵੇਗਾ | ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਤੋਂ ਪਹਿਲਾਂ ‘ਹਵਾਈ ਸੁਵਿਧਾ ਪੋਰਟਲ’ ਉੱਤੇ ਨੈਗੇਟਿਵ ਕੋਵਿਡ ਰਿਪੋਰਟ ਸਾਂਝੀ ਕਰਨੀ ਪਵੇਗੀ |





