ਪ੍ਰਧਾਨ ਮੰਤਰੀ ਦੀ ਮਾਤਾ ਦਾ ਦੇਹਾਂਤ

0
312

ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ (100) ਦਾ ਸ਼ੁੱਕਰਵਾਰ ਤੜਕੇ ਸਾਢੇ ਤਿੰਨ ਵਜੇ ਇੱਥੇ ਹਸਪਤਾਲ ‘ਚ ਦੇਹਾਂਤ ਹੋ ਗਿਆ |
ਖਬਰ ਮਿਲਦੇ ਹੀ ਪ੍ਰਧਾਨ ਮੰਤਰੀ ਗਾਂਧੀਨਗਰ ਦੇ ਬਾਹਰਵਾਰ ਰਾਏਸਾਨ ਪਿੰਡ ‘ਚ ਆਪਣੇ ਛੋਟੇ ਭਰਾ ਪੰਕਜ ਮੋਦੀ ਦੇ ਘਰ ਪਹੁੰਚੇ, ਜਿੱਥੇ ਮਾਤਾ ਦੀ ਦੇਹ ਰੱਖੀ ਹੋਈ ਸੀ | ਉਨ੍ਹਾ ਮਾਤਾ ਦੀ ਦੇਹ ‘ਤੇ ਫੁੱਲ ਭੇਟ ਕੀਤੇ ਅਤੇ ਪੈਰ ਛੂਹ ਕੇ ਸ਼ਰਧਾਂਜਲੀ ਭੇਟ ਕੀਤੀ | ਅੰਤਿਮ ਸੰਸਕਾਰ ਲਈ ਮਿ੍ਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਂਦੇ ਸਮੇਂ ਮੋਢਾ ਦਿੱਤਾ | ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾ ਦੇ ਭਰਾਵਾਂ ਨੇ ਹੀਰਾਬੇਨ ਦੀ ਮਿ੍ਤਕ ਦੇਹ ਨੂੰ ਅਗਨ ਭੇਂਟ ਕੀਤਾ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੀਰਾਬੇਨ ਮੋਦੀ ਦੀ ਮੌਤ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ | ਉਨ੍ਹਾ ਹੀਰਾਬੇਨ ਮੋਦੀ ਨੂੰ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਤ ਪਵਿੱਤਰ ਆਤਮਾ ਦੱਸਿਆ | ਦੁਖੀ ਪਰਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ |

LEAVE A REPLY

Please enter your comment!
Please enter your name here