17.9 C
Jalandhar
Friday, November 22, 2024
spot_img

ਮੁੱਖ ਮੰਤਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮਿ੍ਤਸਰ (ਜਸਬੀਰ ਪੱਟੀ)
ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ | ਪਾਵਨ ਅਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, ‘ਮੈਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਮੇਰੀ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ |’
ਮੁੱਖ ਮੰਤਰੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਲੰਮੇ ਸਮੇਂ ਤੋਂ ਦੁਨਿਆਵੀ ਅਤੇ ਅਧਿਆਤਮਕ ਸ਼ਕਤੀਆਂ ਦਾ ਸਰੋਤ ਰਹੇ ਹਨ | ਉਨ੍ਹਾ ਕਿਹਾ ਕਿ ਸਿਰਫ ਸਿੱਖ ਹੀ ਨਹੀਂ, ਸਗੋਂ ਹਰੇਕ ਪੰਜਾਬੀ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਇਸ ਪਾਵਨ ਅਸਥਾਨ ਤੋਂ ਸ਼ਕਤੀ ਹਾਸਲ ਕਰਦਾ ਹੈ | ਭਗਵੰਤ ਮਾਨ ਨੇ ਅਰਦਾਸ ਕੀਤੀ ਕਿ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰੇਕ ਖੇਤਰ ਵਿਚ ਮੁਲਕ ਦੀ ਅਗਵਾਈ ਕਰੇ | ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ | ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ ਉਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਉਤੇ ਵੀ ਚਰਚਾ ਕੀਤੀ |

Related Articles

LEAVE A REPLY

Please enter your comment!
Please enter your name here

Latest Articles