16.2 C
Jalandhar
Friday, November 22, 2024
spot_img

ਲਤੀਫਪੁਰਾ ਮੁੜ ਵਸੇਬਾ ਸਾਂਝੇ ਮੋਰਚੇ ਨੇ ਪੀ ਏ ਪੀ ਚੌਕ ‘ਚ ਲਾਇਆ ਜਾਮ

ਜਲੰਧਰ : ਲਤੀਫਪੁਰਾ ਮੁੜ ਵਸੇਬਾ ਮੋਰਚੇ ਦੇ ਸੱਦੇ ‘ਤੇ ਐਤਵਾਰ ਜਥੇਬੰਦੀਆਂ ਨੇ ਪੀ ਏ ਪੀ ਚੌਕ ‘ਚ ਜਾਮ ਲਾਇਆ, ਜਿਸ ਕਾਰਨ ਨੈਸ਼ਨਲ ਹਾਈਵੇ ‘ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ | ਪੁਲਸ ਨੇ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਹੋਏ ਸਨ, ਪਰ ਟ੍ਰੈਫਿਕ ਜ਼ਿਆਦਾ ਹੋਣ ਕਾਰਨ ਜਾਮ ਵਧਦਾ ਹੀ ਗਿਆ | ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਤੇ ਹੋਰ ਮਿਹਨਤੀ ਲੋਕਾਂ ਨੇ 3 ਘੰਟੇ ਨੈਸ਼ਨਲ ਹਾਈਵੇ ਜਾਮ ਕੀਤਾ |
ਆਗੂਆਂ ਨੇ ਕਿਹਾ ਕਿ ਮੰਗਾਂ ਦੇ ਨਿਪਟਾਰੇ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਤੀਫਪੁਰਾ ਦਾ ਉਜਾੜਾ ਇੰਪਰੂਵਮੈਂਟ ਟਰੱਸਟ ਵਲੋਂ ਵੱਡੇ ਮੁਨਾਫੇ ਕਮਾਉਣ ਲਈ ਸਿਆਸਤਦਾਨਾਂ ਤੇ ਮਾਫੀਆ ਨਾਲ ਮਿਲ ਕੇ ਕੀਤਾ ਗਿਆ ਹੈ | ਜੇਕਰ ਇਸ ਦੀ ਜਾਂਚ ਕਰਵਾਈ ਜਾਵੇ ਤਾਂ ਵੱਡੇ ਪੱਧਰ ਉੱਤੇ ਘਪਲੇਬਾਜ਼ੀ ਸਾਹਮਣੇ ਨਿਕਲ ਕੇ ਆਏਗੀ | ਸਰਕਾਰ ਦਾ ਫਰਜ਼ ਬਣਦਾ ਸੀ ਕਿ ਉਹ ਪਾਕਿਸਤਾਨ ਤੋਂ ਉਜੜ ਕੇ ਆਏ ਲੋਕਾਂ ਨੂੰ ਪੱਕੇ ਵਸਨੀਕ ਦਾ ਅਧਿਕਾਰ ਦਿੰਦੀ | ਪ੍ਰਸ਼ਾਸਨ ਨੇ ਲੋੜ ਤੋਂ ਵੱਧ ਘਰ ਢਾਹ ਕੇ ਲੋਕਾਂ ਨੂੰ ਠੰਢ ‘ਚ ਰਹਿਣ ਲਈ ਮਜਬੂਰ ਕੀਤਾ ਹੈ | ਸਮਾਪਤੀ ਵੇਲੇ ਜਗਤਾਰ ਸਿੰਘ ਸੰਘੇੜਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਵੱਲੋਂ ਹੋਰ ਥਾਂ ਫਲੈਟ ਦੇਣ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਆਗੂਆਂ ਨੇ ਅਗਲੇ ਸਖਤ ਸੰਘਰਸ਼ ਦਾ ਐਲਾਨ ਕਰਦਿਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਜਾੜੇ ਵਾਲੀ ਜਗ੍ਹਾ ਉੱਪਰ ਹੀ ਪੀੜਤ ਲੋਕਾਂ ਦਾ ਮੁੜ ਵਸੇਬਾ ਨਾ ਕੀਤਾ, ਉਹਨਾਂ ਦੇ ਹੋਏ ਨੁਕਸਾਨ ਤਾਂ ਮੁਆਵਜ਼ਾ ਨਾ ਦਿੱਤਾ ਅਤੇ ਗਾਲੀ-ਗਲੋਚ ਤੇ ਵਧੀਕੀ ਕਰਨ ਵਾਲੇ ਡੀ ਸੀ ਪੀ ਤੇਜਾ ਖਿਲਾਫ ਸਖਤ ਕਾਰਵਾਈ ਨਾ ਕੀਤੀ ਤਾਂ ਧੰਨੋਵਾਲੀ ਨੇੜੇ 4 ਘੰਟੇ ਲਈ ਹਾਈਵੇ ਅਤੇ ਰੇਲਵੇ ਜਾਮ ਕੀਤਾ ਜਾਵੇਗਾ | ਇਸ ਮੌਕੇ ਮੋਰਚੇ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਤੋਖ ਸਿੰਘ ਸੰਧੂ, ਜਥੇਦਾਰ ਕਸ਼ਮੀਰ ਸਿੰਘ, ਕਸ਼ਮੀਰ ਸਿੰਘ ਘੁਗਸ਼ੋਰ, ਡਾਕਟਰ ਗੁਰਦੀਪ ਸਿੰਘ ਭੰਡਾਲ, ਮਹਿੰਦਰ ਸਿੰਘ ਬਾਜਵਾ, ਹਰਜਿੰਦਰ ਕੌਰ, ਬਲਜਿੰਦਰ ਕੌਰ, ਪਰਮਿੰਦਰ ਸਿੰਘ ਬਾਜਵਾ, ਹੰਸ ਰਾਜ ਪੱਬਵਾਂ, ਜਸਵੀਰ ਕੌਰ ਜੱਸੀ, ਮੰਗਲਜੀਤ ਸਿੰਘ ਪੰਡੋਰੀ, ਸੁਰਿੰਦਰ ਸਿੰਘ ਬੈਂਸ, ਐਡਵੋਕੇਟ ਗੁਰਜੀਤ ਸਿੰਘ ਕਾਹਲੋਂ, ਪਿੰਦਰਪਾਲ ਕੌਰ, ਆਰ ਐੱਮ ਪੀ ਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਲਵਿੰਦਰ ਕੌਰ, ਪਰਮਵੀਰ ਕੌਰ, ਬਲਕਾਰ ਸਿੰਘ, ਨਛੱਤਰ ਸਿੰਘ, ਗੁਰਦੀਪ ਸਿੰਘ, ਮਿੰਦਰ ਸਿੰਘ, ਕੁਲਵੀਰ ਸਿੰਘ, ਰਛਪਾਲ ਸਿੰਘ, ਅਮਨ ਸ਼ਰਮਾ, ਮਨਿੰਦਰ ਸਿੰਘ, ਬਲਬੀਰ ਸਿੰਘ ਚੀਮਾ ਤੇ ਬਲਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ |

Related Articles

LEAVE A REPLY

Please enter your comment!
Please enter your name here

Latest Articles