ਨਵੀਂ ਦਿੱਲੀ : ਇਸਲਾਮ ਨੂੰ ਲੈ ਕੇ ਟਿੱਪਣੀ ਦੇ ਮਾਮਲੇ ‘ਚ ਭਾਜਪਾ ਨੇਤਾ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ‘ਤੇ ਪਾਰਟੀ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ | ਨੂਪੁਰ ਸ਼ਰਮਾ ਨੇ ਇੱਕ ਟੀ ਵੀ ਡਿਬੇਟ ਦੌਰਾਨ ਪੈਗੰਬਰ ਮੁਹੰਮਦ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ | ਪਾਰਟੀ ਨੇ ਦਿੱਲੀ ਭਾਜਪਾ ਦੇ ਮੀਡੀਆ ਮੁਖੀ ਨਵੀਨ ਜਿੰਦਲ ‘ਤੇ ਵੀ ਕਾਰਵਾਈ ਕੀਤੀ ਹੈ | ਪੈਗੰਬਰ ਮੁਹੰਮਦ ‘ਤੇ ਦਿੱਤੇ ਗਏ ਬਿਆਨ ਤੋਂ ਬਾਅਦ ਸ਼ੁਰੂ ਹੋਏ ਵਿਵਾਦ ਨੂੰ ਸ਼ਾਂਤ ਕਰਨ ਲਈ ਭਾਜਪਾ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਰਮ ਦੇ ਸ਼ਰਧਾਲੂਆਂ ਦਾ ਅਪਮਾਨ ਸਵੀਕਾਰ ਨਹੀਂ ਕਰਦੀ | ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਇੱਕ ਚਿੱਠੀ ਜਾਰੀ ਕਰਕੇ ਕਿਹਾ ਕਿ ਭਾਜਪਾ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ |