ਮੁੰਬਈ : ਬੰਬੇ ਹਾਈ ਕੋਰਟ ਨੇ 2008 ਦੇ ਮਾਲੇਗਾਓਾ ਧਮਾਕੇ ਦੇ ਮਾਮਲੇ ‘ਚ ਲੈਫਟੀਨੈਂਟ ਕਰਨਲ ਪ੍ਰਸਾਦ ਸ੍ਰੀਕਾਂਤ ਪੁਰੋਹਿਤ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ | ਪੁਰੋਹਿਤ ਅਤੇ ਭਾਜਪਾ ਸਾਂਸਦ ਪ੍ਰੱਗਿਆ ਸਿੰਘ ਠਾਕੁਰ ਸਮੇਤ ਛੇ ਹੋਰ ਮੁਲਜ਼ਮ ਸਤੰਬਰ 2008 ਦੇ ਬੰਬ ਧਮਾਕੇ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ | ਫਿਲਹਾਲ ਸਾਰੇ ਜ਼ਮਾਨਤ ‘ਤੇ ਬਾਹਰ ਹਨ | ਪੁਰੋਹਿਤ ਨੇ ਇਹ ਦਾਅਵਾ ਕਰਦੇ ਹੋਏ ਆਪਣੀ ਰਿਹਾਈ ਲਈ ਅਪੀਲ ਕੀਤੀ ਸੀ ਕਿ ਉਸ ‘ਤੇ ਮੁਕੱਦਮਾ ਚਲਾਉਣ ਲਈ ਕੋਡ ਆਫ ਕਿ੍ਮੀਨਲ ਪ੍ਰੋਸੀਜਰ (ਸੀ ਆਰ ਪੀ ਸੀ) ਦੀਆਂ ਸੰਬੰਧਤ ਵਿਵਸਥਾਵਾਂ ਦੇ ਤਹਿਤ ਮਨਜ਼ੂਰੀ ਨਹੀਂ ਲਈ ਗਈ ਸੀ |




