ਦਿੱਲੀ ਦੰਗਿਆਂ ਦੇ ਦੋਸ਼ੀ ਦੀ ਪਟੀਸ਼ਨ ‘ਤੇ ਸੀ ਬੀ ਆਈ ਨੂੰ ਨੋਟਿਸ

0
249

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ ‘ਤੇ ਸੀ ਬੀ ਆਈ ਤੋਂ ਜਵਾਬ ਮੰਗਿਆ ਹੈ | ਉਹ ਕਰੀਬ ਨੌਂ ਸਾਲ ਜੇਲ੍ਹ ਦੀ ਸਜ਼ਾ ਕੱਟ ਚੁੱਕਿਆ ਹੈ | ਖੋਖਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਵੀ ਇਸੇ ਮਾਮਲੇ ਵਿਚ ਕ੍ਰਮਵਾਰ ਉਮਰ ਕੈਦ ਅਤੇ 10 ਸਾਲ ਦੀ ਸਜ਼ਾ ਭੁਗਤ ਰਹੇ ਹਨ | ਜਸਟਿਸ ਐੱਸ ਕੇ ਕੌਲ ਅਤੇ ਜਸਟਿਸ ਅਭੈ ਐੱਸ ਓਕਾ ਦੀ ਬੈਂਚ ਨੇ ਇਸ ਦਲੀਲ ਦਾ ਨੋਟਿਸ ਲਿਆ ਕਿ ਖੋਖਰ 50 ਫੀਸਦੀ ਅਪਾਹਜ ਹੋਣ ਤੋਂ ਇਲਾਵਾ ਇਸ ਕੇਸ ‘ਚ ਹੁਣ ਤੱਕ ਅੱਠ ਸਾਲ 10 ਮਹੀਨੇ ਦੀ ਕੈਦ ਕੱਟ ਚੁੱਕਾ ਹੈ | ਇਸ ਤੋਂ ਪਹਿਲਾਂ ਮਈ 2020 ‘ਚ ਸੁਪਰੀਮ ਕੋਰਟ ਨੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸਿਹਤ ਦੇ ਆਧਾਰ ‘ਤੇ ਅੰਤਰਮ ਜ਼ਮਾਨਤ ਜਾਂ ਪੈਰੋਲ ਤੋਂ ਇਨਕਾਰ ਕਰ ਦਿੱਤਾ ਸੀ | ਦਿੱਲੀ ਹਾਈ ਕੋਰਟ ਵੱਲੋਂ 17 ਦਸੰਬਰ 2018 ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੱਜਣ ਕੁਮਾਰ ਅਤੇ ਬਲਵਾਨ ਖੋਖਰ ਤਿਹਾੜ ਜੇਲ੍ਹ ‘ਚ ਬੰਦ ਹਨ | ਖੋਖਰ ਦੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ ਨੇ 2018 ‘ਚ ਬਰਕਰਾਰ ਰੱਖਿਆ ਸੀ |

LEAVE A REPLY

Please enter your comment!
Please enter your name here