ਨਵੀਂ ਦਿੱਲੀ : ਯੂ ਜੀ ਸੀ ਦੇ ਚੇਅਰਮੈਨ ਐੱਮ ਜਗਦੀਸ਼ ਕੁਮਾਰ ਨੇ ਕਿਹਾ ਹੈ ਕਿ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ ‘ਚ ਕੈਂਪਸ ਸਥਾਪਤ ਕਰਨ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਦੀ ਮਨਜ਼ੂਰੀ ਦੀ ਲੋੜ ਪਵੇਗੀ | ਉਨ੍ਹਾ ਕਿਹਾ ਕਿ ਵਿਦੇਸ਼ੀ ਯੂਨੀਵਰਸਿਟੀਆਂ ਆਪਣੀ ਦਾਖਲਾ ਪ੍ਰਕਿਰਿਆ ਤਿਆਰ ਕਰਨ ਲਈ ਸੁਤੰਤਰ ਹੋਣਗੀਆਂ | ਇਨ੍ਹਾਂ ਯੂਨੀਵਰਸਿਟੀਆਂ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਉਨ੍ਹਾਂ ਦੇ ਭਾਰਤੀ ਕੈਂਪਸਾਂ ‘ਚ ਦਿੱਤੀ ਜਾਂਦੀ ਸਿੱਖਿਆ ਦਾ ਮਿਆਰ ਉਨ੍ਹਾਂ ਦੇ ਮੁੱਖ ਕੈਂਪਸ ਦੇ ਬਰਾਬਰ ਹੋਵੇ |




