ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਜਲ ਸੰਭਾਲ ਮੁਹਿੰਮਾਂ ਵਿਚ ਲੋਕਾਂ ਦੀ ਹਿੱਸੇਦਾਰੀ ਦੇ ਮਹੱਤਵ ਨੂੰ ਅਹਿਮੀਅਤ ਦਿੰਦਿਆਂ ਕਿਹਾ ਕਿ ਇਕੱਲੀ ਸਰਕਾਰ ਦੇ ਯਤਨ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ | ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਜਲ ਮੰਤਰੀਆਂ ਦੀ ਪਹਿਲੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪਾਣੀ ਰਾਜਾਂ ਦਰਮਿਆਨ ਸਹਿਯੋਗ ਅਤੇ ਤਾਲਮੇਲ ਦਾ ਵਿਸ਼ਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸ਼ਹਿਰੀਕਰਨ ਦੀ ਤੇਜ਼ ਰਫਤਾਰ ਨੂੰ ਦੇਖਦੇ ਹੋਏ ਇਸ ਲਈ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਯੋਜਨਾ ਬਣਾਉਣੀ ਚਾਹੀਦੀ ਹੈ | ਉਨ੍ਹਾ ਦੀ ਇਸ ਟਿੱਪਣੀ ਦੇ ਕਈ ਅਰਥ ਹਨ, ਕਿਉਂਕਿ ਕਈ ਰਾਜਾਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਕਈ ਦਹਾਕਿਆਂ ਤੋਂ ਵਿਵਾਦ ਚੱਲ ਰਿਹਾ ਹੈ | ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਨਰੇਗਾ ਤਹਿਤ ਪਾਣੀ ‘ਤੇ ਵੱਧ ਤੋਂ ਵੱਧ ਕੰਮ ਕੀਤਾ ਜਾਵੇ |





