ਚੰਡੀਗੜ੍ਹ : ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ|
ਹਾਈ ਕੋਰਟ ਨੇ ਉਸ ਦੀ ਮਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ | ਭਗਵਾਨਪੁਰੀਆ ਦੀ ਮਾਂ ਨੇ ਹਾਈ ਕੋਰਟ ‘ਚ ਪਟੀਸ਼ਨ ਲਾਈ ਸੀ, ਜਿਸ ‘ਚ ਕਿਹਾ ਗਿਆ ਕਿ ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ‘ਤੇ ਬੁਲਟ ਪਰੂਫ ਜੈਕੇਟ ਅਤੇ ਗੱਡੀ ਉਪਲੱਬਧ ਕਰਾਈ ਜਾਵੇ| ਹਾਈ ਕੋਰਟ ਨੇ ਇਸ ਮਾਮਲੇ ‘ਚ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ੍ਹ ‘ਚ ਬੰਦ ਹੈ, ਇਸ ਲਈ ਉਹ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਖਲ ਕਰੇ |



