ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਦੇ ਸਾਰੇ ਯੋਗ ਪੈਨਸ਼ਨਰਾਂ ਨੂੰ ਵਨ ਰੈਂਕ-ਵਨ ਪੈਨਸ਼ਨ ਦੇ ਬਕਾਏ ਦਾ ਭੁਗਤਾਨ ਕਰਨ ਲਈ ਕੇਂਦਰ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ | ਇਸ ਦੇ ਨਾਲ ਅਦਾਲਤ ਨੇ ਕੇਂਦਰ ਨੂੰ ਵਨ ਰੈਂਕ ਵਨ ਪੈਨਸ਼ਨ ਦੇ ਸਾਰੇ ਬਕਾਏ ਜਲਦੀ ਅਦਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ | ਉਸ ਨੇ ਕਿਹਾ ਕਿ ਜੇ ਸਾਬਕਾ ਸੈਨਿਕ ਐਸੋਸੀਏਸ਼ਨ ਵਨ ਰੈਂਕ ਵਨ ਪੈਨਸ਼ਨ ਦੇ ਬਕਾਏ ਦੇ ਭੁਗਤਾਨ ‘ਤੇ ਕੇਂਦਰ ਦੀ ਕਿਸੇ ਕਾਰਵਾਈ ਤੋਂ ਦੁਖੀ ਹੁੰਦੀ ਹੈ ਤਾਂ ਉਹ ਅਦਾਲਤ ‘ਚ ਇਸ ਖਿਲਾਫ ਅਰਜ਼ੀ ਦਾਇਰ ਕਰ ਸਕਦੀ ਹੈ |




