ਯੂ ਸੀ ਸੀ ਬਾਰੇ ਕਮੇਟੀਆਂ ਖਿਲਾਫ ਪਟੀਸ਼ਨ ਖਾਰਜ

0
261

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਾਂਝੇ ਸਿਵਲ ਕੋਡ (ਯੂ ਸੀ ਸੀ) ਨੂੰ ਲਾਗੂ ਕਰਨ ਲਈ ਕਮੇਟੀਆਂ ਕਾਇਮ ਕਰਨ ਦੇ ਉੱਤਰਾਖੰਡ ਅਤੇ ਗੁਜਰਾਤ ਸਰਕਾਰਾਂ ਦੇ ਫੈਸਲਿਆਂ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਸੋਮਵਾਰ ਇਨਕਾਰ ਕਰ ਦਿੱਤਾ | ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਪੀ ਐੱਸ ਨਰਸਿਮ੍ਹਾ ਦੀ ਬੈਂਚ ਨੇ ਕਿਹਾ ਕਿ ਅਨੂਪ ਬਰਨਵਾਲ ਅਤੇ ਹੋਰਨਾਂ ਦੀ ਪਟੀਸ਼ਨ ‘ਚ ਦਮ ਨਹੀਂ | ਇਸ ਲਈ ਇਨ੍ਹਾਂ ‘ਤੇ ਵਿਚਾਰ ਨਹੀਂ ਕੀਤਾ ਜਾ ਸਕਦਾ | ਬੈਂਚ ਨੇ ਕਿਹਾ ਕਿ ਰਾਜਾਂ ਦੁਆਰਾ ਅਜਿਹੀਆਂ ਕਮੇਟੀਆਂ ਕਾਇਮ ਕਰਨ ਨੂੰ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਜਾ ਕੇ ਚੁਣੌਤੀ ਨਹੀਂ ਦਿੱਤੀ ਜਾ ਸਕਦੀ |

LEAVE A REPLY

Please enter your comment!
Please enter your name here