26.2 C
Jalandhar
Saturday, September 7, 2024
spot_img

ਬਲੈਕਮੇਲ ਕਰਨ ਦੇ ਦੋਸ਼ ‘ਚ ਪੱਤਰਕਾਰ ਸਣੇ ਤਿੰਨ ਗਿ੍ਫਤਾਰ

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ ਡੇਢ ਲੱਖ ਰੁਪਏ ਦੀ ਵਸੂਲੀ ਕਰਨ ਦੇ ਦੋਸ਼ ‘ਚ ਨਾਭਾ ਦੇ ਪ੍ਰਾਪਰਟੀ ਏਜੰਟ ਉਮਰਦੀਨ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਬਾਕੀ ਮੁਲਜ਼ਮਾਂ ‘ਚ ਸਲੀਮ ਅਤੇ ਨਿੱਜੀ ਚੈਨਲ ਦਾ ਪੱਤਰਕਾਰ ਰੁਪਿੰਦਰ ਕੁਮਾਰ ਉਰਫ ਡਿੰਪਲ ਸ਼ਾਮਲ ਹੈ | ਇਨ੍ਹਾਂ ਵਿਰੁੱਧ ਮੁਹਾਲੀ ਸਥਿਤ ਵਿਜੀਲੈਂਸ ਥਾਣਾ (ਉਡਣ ਦਸਤਾ-1) ‘ਚ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਹੈ | ਤਹਿਸੀਲ ਨਾਭਾ ‘ਚ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਚ ਸ਼ਿਕਾਇਤ ਕੀਤੀ ਸੀ ਕਿ ਉਮਰਦੀਨ ਅਤੇ ਉਸ ਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 500 ਰੁਪਏ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਮੰਗ ਕਰ ਰਹੇ ਹਨ | ਉਸ ਨੇ ਕਿਹਾ ਕਿ ਉਸ ਨੇ ਰਜਿਸਟਰੀ ਦੌਰਾਨ ਰਿਸ਼ਵਤ ਨਹੀਂ ਲਈ, ਜਿਸ ‘ਚ ਉਮਰਦੀਨ ਗਵਾਹ ਸੀ, ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ 500 ਰੁਪਏ ਵਾਪਸ ਲੈ ਰਿਹਾ ਸੀ | ਇਸ ਦੌਰਾਨ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਇਲ ਨਾਲ ਵੀਡੀਓ ਬਣਾ ਲਈ | ਪੀੜਤ ਰਜਿਸਟਰੀ ਕਲਰਕ ਦੇ ਦੱਸਣ ਅਨੁਸਾਰ ਮਾਮਲੇ ‘ਚ ਸੌਦਾ 2,50,000 ਰੁਪਏ ‘ਚ ਤੈਅ ਹੋਇਆ ਅਤੇ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਲੈ ਚੁੱਕਾ ਹੈ | ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ-1 ਦੀ ਟੀਮ ਨੇ ਜਾਲ ਵਿਛਾਇਆ ਅਤੇ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 1,50,000 ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ | ਵਿਜੀਲੈਂਸ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ 50 ਹਜ਼ਾਰ ਰੁਪਏ ‘ਚੋਂ 40 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਹਨ | ਨਾਲ ਹੀ ਵਿਜੀਲੈਂਸ ਨੇ ਸਲੀਮ ਅਤੇ ਰੁਪਿੰਦਰ ਕੁਮਾਰ ਡਿੰਪਲ ਨੂੰ ਵੀ ਨਾਭਾ ਤੋਂ ਗਿ੍ਫਤਾਰ ਕਰ ਲਿਆ ਹੈ |

Related Articles

LEAVE A REPLY

Please enter your comment!
Please enter your name here

Latest Articles