ਮੁੰਬਈ : ਆਈ ਸੀ ਆਈ ਸੀ ਆਈ ਬੈਂਕ ਦੀ ਸਾਬਕਾ ਸੀ ਈ ਓ ਅਤੇ ਐੱਮ ਡੀ ਚੰਦਾ ਕੋਛੜ ਤੇ ਉਸ ਦੇ ਪਤੀ ਦੀਪਕ ਕੋਛੜ ਨੂੰ ਕਰਜ਼ਾ ਧੋਖਾਧੜੀ ਦੇ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਮੁੰਬਈ ਦੀਆਂ ਜੇਲ੍ਹਾਂ ਵਿਚੋਂ ਤੋਂ ਮੰਗਲਵਾਰ ਰਿਹਾਅ ਕਰ ਦਿੱਤਾ ਗਿਆ ਹੈ | ਚੰਦਾ ਮੁੰਬਈ ਦੀ ਬਾਇਕੂਲਾ ਮਹਿਲਾ ਜੇਲ੍ਹ ਤੋਂ ਬਾਹਰ ਆਈ ਹੈ, ਜਦੋਂ ਕਿ ਉਸ ਦੇ ਪਤੀ ਨੂੰ ਆਰਥਰ ਰੋਡ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ |




