ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ‘ਚ ਪੰਜ ਸਾਲ ਲੱਗਣਗੇ

0
193

ਨਵੀਂ ਦਿੱਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਐਡੀਸ਼ਨਲ ਸੈਸ਼ਨ ਜੱਜ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਆਮ ਤੌਰ ‘ਤੇ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ‘ਚ ਪੰਜ ਸਾਲ ਲੱਗ ਸਕਦੇ ਹਨ | ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਵੀ ਮੁਲਜ਼ਮ ਹੈ | ਸੁਪਰੀਮ ਕੋਰਟ ਨੂੰ ਲਿਖੇ ਪੱਤਰ ‘ਚ ਜੱਜ ਨੇ ਕਿਹਾ ਹੈ ਕਿ ਕੇਸ ‘ਚ ਇਸਤਗਾਸਾ ਪੱਖ ਦੇ 208 ਗਵਾਹ, 171 ਦਸਤਾਵੇਜ਼ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀਆਂ 27 ਰਿਪੋਰਟਾਂ ਹਨ | ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਵੀ ਰਾਮਸੁਬਰਾਮਨੀਅਨ ਦੀ ਬੈਂਚ ਨੇ ਕਿਹਾ—ਉਹ (ਸੈਸ਼ਨ ਜੱਜ) ਕਹਿ ਰਹੇ ਹਨ ਕਿ ਆਮ ਹਾਲਤਾਂ ‘ਚ ਪੰਜ ਸਾਲ ਲੱਗ ਸਕਦੇ ਹਨ |
ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਸੈਸ਼ਨ ਅਦਾਲਤ ਨੂੰ ਪੁੱਛਿਆ ਸੀ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨੂੰ ਪੂਰਾ ਕਰਨ ਲਈ ਉਸ ਅਦਾਲਤ ‘ਚ ਹੋਰ ਕੇਸਾਂ ਦੀ ਸੁਣਵਾਈ ਸਮਾਂ-ਸੂਚੀ ਨਾਲ ਸਮਝੌਤਾ ਕੀਤੇ ਬਿਨਾਂ ਆਮ ਤੌਰ ‘ਤੇ ਕਿੰਨਾ ਸਮਾਂ ਲੱਗ ਸਕਦਾ ਹੈ |

LEAVE A REPLY

Please enter your comment!
Please enter your name here