ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਉਲੀਕੀ ਸੰਘਰਸ਼ ਦੀ ਰੂਪ-ਰੇਖਾ

0
305

ਸ਼ਾਹਕੋਟ (ਗਿਆਨ ਸੈਦਪੁਰੀ) ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਹੰਗਾਮੀ ਮੀਟਿੰਗ ਇਸ ਦੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਪ੍ਰਧਾਨਗੀ ਹੇਠ ਹੋਈ | ਮੰਚ ਦੇ ਮੈਂਬਰ ਸੁਰਿੰਦਰਪਾਲ ਲਹੌਰੀਆ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ | 22 ਨਵੰਬਰ ਨੂੰ ਪਾਵਰਕਾਮ ਮੈਨੇਜਮੈਂਟ ਨਾਲ ਹੋਈ ਮੀਟਿੰਗ ਦੀ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਗਈ | ਮੰਗਾਂ ਸੰਬੰਧੀ ਇਸ ਮੀਟਿੰਗ ਵਿੱਚ ਹੋਈ ਸਹਿਮਤੀ ‘ਤੇ ਅਮਲ ਨਾ ਕਰਨ ਦੀ ਨਿਖੇਧੀ ਕੀਤੀ ਗਈ | ਫੈਸਲਾ ਕੀਤਾ ਗਿਆ ਕਿ ਪਾਵਰਕਾਮ ਮੈਨੇਜਮੈਂਟ ਨੂੰ ਰੋਸ ਪੱਤਰ ਲਿਖਿਆ ਜਾਵੇਗਾ | ਪੰਜਾਬ ਦੇ ਮੁਲਾਜ਼ਮਾਂ ਵੱਲੋਂ 29 ਜਨਵਰੀ ਨੂੰ ਸੰਗਰੂਰ ਵਿੱਚ ਕੀਤੀ ਜਾਣ ਵਾਲੀ ਰੈਲੀ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਵੀ ਫੈਸਲਾ ਕੀਤਾ ਗਿਆ |
ਮੰਚ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਫਰਵਰੀ ਵਿੱਚ ਹਾਜ਼ਰੀ ਲਗਵਾਈ ਜਾਵੇਗੀ | ਮੀਟਿੰਗ ਵਿੱਚ ਇਹ ਵੀ ਫੈਸਲਾ ਹੋਇਆ ਕਿ 113 ਫੀਸਦੀ ਡੀਏ ਨੂੰ 119 ਫੀਸਦੀ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ | ਪਾਵਰਕਾਮ ਵਿੱਚ ਮੁਲਾਜ਼ਮਾਂ ਅੰਦਰ ਏਕਤਾ ਦਾ ਮਾਹੌਲ ਸਿਰਜਣ ਲਈ ਪਹਿਲਕਦਮੀ ਕੀਤੀ ਜਾਵੇਗੀ |
ਇਸ ਸੰਬੰਧ ਵਿੱਚ ਸਮੁੱਚੀਆਂ ਜਥੇਬੰਦੀਆਂ ਨਾਲ ਪੱਤਰ ਵਿਹਾਰ ਕੀਤਾ ਜਾਵੇਗਾ | ਪਾਵਰਕਾਮ ਟਰਾਂਸਕੋ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਨੇਜਮੈਂਟ ਵਿਰੁੱਧ ਸਖਤ ਐਕਸ਼ਨ ਲਿਆ ਜਾਵੇਗਾ | ਇਸ ਦੀ ਜ਼ੁੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ | ਮੀਟਿੰਗ ਵਿੱਚ ਸਾਥੀ ਮਨਜੀਤ ਸਿੰਘ ਚਾਹਲ ਸਕੱਤਰ ਬਿਜਲੀ ਮੁਲਾਜ਼ਮ ਏਕਤਾ ਮੰਚ, ਦਵਿੰਦਰ ਪਾਸੌਰ ਕੈਸ਼ੀਅਰ, ਨਰਿੰਦਰ ਸੈਣੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਅਵਤਾਰ ਸਿੰਘ ਸ਼ੇਰਗਿੱਲ, ਪੂਰਨ ਸਿੰਘ ਖਾਈ, ਮਹਿੰਦਰ ਸਿੰਘ ਲਹਿਰਾ, ਗ੍ਰੀਸ ਮਹਾਜਨ, ਗੁਰਤੇਜ ਸਿੰਘ ਅਤੇ ਕਮਲ ਕੁਮਾਰ ਆਦਿ ਸ਼ਾਮਲ ਸਨ |

LEAVE A REPLY

Please enter your comment!
Please enter your name here