ਫਤਿਹਗੜ੍ਹ ਸਾਹਿਬ : ਭਾਜਪਾ ਉੱਤੇ ਦੇਸ਼ ‘ਚ ਡਰ ਅਤੇ ਨਫਰਤ ਫੈਲਾਉਣ ਦਾ ਦੋਸ਼ ਲਾਉਂਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਕਿਹਾ ਕਿ ਭਾਰਤ ਭਾਈਚਾਰਾ, ਏਕਤਾ ਅਤੇ ਸਨਮਾਨ ਦੀ ਭਾਵਨਾ ‘ਚ ਵਿਸ਼ਵਾਸ ਰੱਖਦਾ ਹੈ ਅਤੇ ਇਹੀ ਕਾਰਨ ਹੈ ਕਿ ਭਾਰਤ ਜੋੜੋ ਯਾਤਰਾ ਸਫਲ ਹੋ ਰਹੀ ਹੈ | ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੇ ਪੰਜਾਬ ਪੜਾਅ ਦੀ ਸ਼ੁਰੂਆਤ ਤੋਂ ਪਹਿਲਾਂ ਸਰਹਿੰਦ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ |





