ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਟਵੀਟ ‘ਤੇ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ—ਮੈਂ ਇਸ ਮੌਕੇ ਇਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ | ਸਾਡੀ ਸਰਕਾਰ ਲਗਾਤਾਰ ਲੋਕ-ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ |





