ਲਹਿੰਦੇ ਪੰਜਾਬ ਦੀ ਵਿਧਾਨ ਸਭਾ ਭੰਗ

0
262

ਲਾਹੌਰ : ਪਾਕਿਸਤਾਨ ਦੇ ਸੂਬਾ ਪੰਜਾਬ ਦੇ ਰਾਜਪਾਲ ਬਲੀਗੁਰ ਰਹਿਮਾਨ ਨੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਦੀ ਸਲਾਹ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰਨ ਤੋਂ 48 ਘੰਟੇ ਬਾਅਦ ਪੰਜਾਬ ਵਿਧਾਨ ਸਭਾ ਸ਼ਨੀਵਾਰ ਸ਼ਾਮ ਨੂੰ ਸੰਵਿਧਾਨ ਅਨੁਸਾਰ ਭੰਗ ਕਰ ਦਿੱਤੀ | ਇਲਾਹੀ ਨੇ ਵੀਰਵਾਰ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਚੇਅਰਮੈਨ ਇਮਰਾਨ ਖਾਨ ਦੀ ਇੱਛਾ ਅਨੁਸਾਰ ਵਿਧਾਨ ਸਭਾ ਨੂੰ ਭੰਗ ਕਰਨ ਦਾ ਸੁਝਾਅ ਭੇਜਿਆ ਸੀ | ਰਾਜਪਾਲ ਨੇ ਇਸ ਸਲਾਹ ‘ਤੇ ਦਸਤਖਤ ਨਹੀਂ ਕੀਤੇ | ਇਸ ਤੋਂ ਬਾਅਦ ਸੰਵਿਧਾਨ ਮੁਤਾਬਕ ਰਾਜਪਾਲ ਨੂੰ ਸਲਾਹ ਭੇਜੇ ਜਾਣ ਤੋਂ 48 ਘੰਟੇ ਬਾਅਦ ਵਿਧਾਨ ਸਭਾ ਭੰਗ ਕਰ ਦਿੱਤੀ ਗਈ | ਰਾਜਪਾਲ ਨੇ ਟਵੀਟ ਕੀਤਾ—ਮੈਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਪ੍ਰਕਿਰਿਆ ਦਾ ਹਿੱਸਾ ਨਾ ਬਣਨ ਦਾ ਫੈਸਲਾ ਕੀਤਾ ਹੈ | ਇਸ ਦੀ ਬਜਾਏ ਮੈਂ ਸੰਵਿਧਾਨ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਵਾਂਗਾ | ਅਜਿਹਾ ਕਰਨ ਨਾਲ ਕਿਸੇ ਵੀ ਕਾਨੂੰਨੀ ਪ੍ਰਕਿਰਿਆ ‘ਚ ਰੁਕਾਵਟ ਨਹੀਂ ਆਵੇਗੀ, ਕਿਉਂਕਿ ਸੰਵਿਧਾਨ ਇਸ ਸੰਬੰਧ ਵਿਚ ਅਗਲੀ ਪ੍ਰਕਿਰਿਆ ਨੂੰ ਸਪੱਸ਼ਟ ਤੌਰ ‘ਤੇ ਨਿਰਧਾਰਤ ਕਰਦਾ ਹੈ | ਰਹਿਮਾਨ ਨੇ ਕਾਰਜਕਾਰੀ ਮੁੱਖ ਮੰਤਰੀ ਦੀ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਮੁੱਖ ਮੰਤਰੀ ਇਲਾਹੀ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਮਜ਼ਾ ਸ਼ਾਹਬਾਜ਼ (ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਪੁੱਤਰ) ਨੂੰ ਸੱਦਾ ਦਿੱਤਾ ਹੈ | ਉਨ੍ਹਾਂ ਨੂੰ 17 ਜਨਵਰੀ ਤੱਕ ਨਾਮਜ਼ਦਗੀਆਂ ਦਾਖਲ ਕਰਨ ਲਈ ਆਖਿਆ ਗਿਆ ਹੈ |

LEAVE A REPLY

Please enter your comment!
Please enter your name here