ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੇਵਾਵਾਂ ਦੇ ਨਿਯੰਤਰਣ ਬਾਰੇ ਕੇਂਦਰ-ਦਿੱਲੀ ਸਰਕਾਰ ਵਿਚਾਲੇ ਵਿਵਾਦ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ | ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਰਾਖਵਾਂ ਰੱਖਣ ਤੋਂ ਪਹਿਲਾਂ ਤਕਰੀਬਨ ਚਾਰ ਦਿਨ ਤੋਂ ਵੱਧ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਵਕੀਲ ਏ ਐੱਮ ਸਿੰਘਵੀ ਦੀਆਂ ਦਲੀਲਾਂ ਸੁਣੀਆਂ | ਇਸ ਤੋਂ ਪਹਿਲਾਂ ਦਿੱਲੀ ‘ਚ ਸੇਵਾਵਾਂ ਦੇ ਨਿਯੰਤਰਣ ਨੂੰ ਲੈ ਕੇ ਕੇਂਦਰ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਸਰਕਾਰ ਦੀਆਂ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਦੇ ਦਾਇਰੇ ਸੰਬੰਧੀ ਕਾਨੂੰਨੀ ਮੁੱਦੇ ਦੀ ਸੁਣਵਾਈ ਲਈ ਸੰਵਿਧਾਨਕ ਬੈਂਚ ਦੀ ਸਥਾਪਨਾ ਕੀਤੀ ਗਈ ਸੀ |




