ਮੁਹਾਲੀ : ਚੰਡੀਗੜ੍ਹ-ਮੁਹਾਲੀ ਦੀ ਸਾਂਝੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ‘ਤੇ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ‘ਤੇ ਬੁੱਧਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਕਾਫਲੇ ਉਤੇ ਹਮਲਾ ਕਰ ਦਿੱਤਾ ਗਿਆ | ਐਡਵੋਕੇਟ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸਨ ਕਿ ਕੁਝ ਗਰਮਖਿਆਲੀ ਨੌਜਵਾਨਾਂ ਨੇ ਸਵਾਲ ਕਰਨ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਭੀੜ ‘ਚੋਂ ਕਈ ਵਿਅਕਤੀਆਂ ਨੇ ਪ੍ਰਧਾਨ ਉੱਤੇ ਹਮਲਾ ਕਰ ਦਿੱਤਾ | ਵਿਰੋਧ ਕਰ ਰਹੇ ਵਿਅਕਤੀਆਂ ਨੇ ਧਾਮੀ ਦੇ ਕਾਫਲੇ ‘ਤੇ ਪਥਰਾਅ ਕੀਤਾ, ਜਿਸ ਕਾਰਨ ਕਈ ਗੱਡੀਆਂ ਵੀ ਨੁਕਸਾਨੀਆਂ ਗਈਆਂ |




