27.3 C
Jalandhar
Tuesday, April 16, 2024
spot_img

ਸਰਕਾਰੀ ਤੇ ਏਡਿਡ ਟੀਚਰਾਂ ਦੀਆਂ ਮੰਗਾਂ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, (ਗੁਰਜੀਤ ਬਿੱਲਾ) -ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਪੰਜਾਬ ਸਟੇਟ ਏਡਿਡ ਸਕੂਲਜ਼ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਅਤੇ 3704 ਅਧਿਆਪਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕਰੀਬ ਡੇਢ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਅਧਿਆਪਕ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਤਨਖਾਹਾਂ, ਪੈਨਸ਼ਨ ਅਤੇ ਤਬਾਦਲਿਆਂ ਨਾਲ ਸੰਬੰਧਤ ਸਨ, ਨੂੰ ਧੀਰਜ ਨਾਲ ਸੁਣਿਆ | ਇਸ ਦੌਰਾਨ ਉਨ੍ਹਾਂ ਵਿੱਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਧਿਆਪਕ ਯੂਨੀਅਨਾਂ ਦੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ਕਿਹਾ |
ਵਿੱਤ ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਮੰਗਾਂ ਸੰਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾ ਸੰਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਯੂਨੀਅਨ ਆਗੂਆਂ ਨਾਲ ਲੋੜ ਪੈਣ ‘ਤੇ ਮੀਟਿੰਗਾਂ ਕਰਨ, ਤਾਂ ਜੋ ਜਾਇਜ਼ ਮੰਗਾਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ | ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਨਾਲ ਸੰਬੰਧਤ ਵਿੱਤੀ ਪ੍ਰਭਾਵ ਬਾਰੇ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ |
ਮੀਟਿੰਗਾਂ ਦੌਰਾਨ ਯੂਨੀਅਨਾਂ ਨੇ ਵਿੱਤ ਮੰਤਰੀ ਨੂੰ ਮੰਗ-ਪੱਤਰ ਵੀ ਸੌਂਪੇ ਗਏ | ਚੀਮਾ ਨੇ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਨਵੀਂਆਂ ਬੁਲੰਦੀਆਂ ‘ਤੇ ਲਿਜਾਣ ਲਈ ਉਪਰਾਲੇ ਕਰ ਰਹੀ ਹੈ | ਉਨ੍ਹਾ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਤਨ-ਮਨ ਨਾਲ ਸਮਰਥਨ ਕਰਨ |

Related Articles

LEAVE A REPLY

Please enter your comment!
Please enter your name here

Latest Articles