ਐੱਸ ਏ ਐੱਸ ਨਗਰ (ਗੁਰਜੀਤ ਬਿੱਲਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਐੱਸ ਏ ਐੱਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 20 ਜਨਵਰੀ ਨੂੰ ਸਵੇਰੇ 10.00 ਵਜੇ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੁਆਡਰੈਂਟ ਟੈਲੀਵੈਂਚਰ ਪ੍ਰਾ: ਲਿਮ: (ਕੁਨੈਕਟ ਬ੍ਰਾਡਬੈਂਡ) ਕੰਪਨੀ ਦੇ ਨਿਯੋਜਕ ਵੱਲੋਂ ਭਾਗ ਲਿਆ ਜਾਵੇਗਾ, ਜਿਸ ਵਿੱਚ ਗ੍ਰੈਜੂਏਸ਼ਨ, ਬੀ ਟੈੱਕ (ਈ ਸੀ ਈ), ਡਿਪਲੋਮਾ ਇਲੈਕਟ੍ਰੀਕਲ ਆਦਿ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ | ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੁਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ‘ਤੇ ਕੀਤਾ ਜਾਂਦਾ ਹੈ, ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਕ ਪੱਖੋਂ ਆਤਮ-ਨਿਰਭਰ ਬਣਾਇਆ ਜਾ ਸਕੇ | ਵਾਕ ਇਨ ਇੰਟਰਵਿਊ ਦਾ ਆਯੋਜਨ ਡੀ ਬੀ ਈ ਈ, ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐੱਸ ਏ ਐੱਸ ਨਗਰ ਵਿਖੇ ਕੀਤਾ ਜਾ ਰਿਹਾ ਹੈ |




