ਮੰਗਾਂ ਮੰਨਵਾਉਣ ਲਈ ਪੱਤਰਕਾਰਾਂ ਵੱਲੋਂ ਮਾਰਚ

0
201

ਅੰਮਿ੍ਤਸਰ (ਨਰਿੰਦਰਜੀਤ ਸਿੰਘ,
ਸੰਨੀ ਗਿੱਲ)
ਪੱਤਰਕਾਰਾਂ ਦੀਆਂ ਹੱਕੀ ਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ/ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋਂ ਵੀਰਵਾਰ ਇੱਥੇ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ਨੂੰ ਵੱਖ-ਵੱਖ ਕਸਬਿਆਂ ਤੇ ਸ਼ਹਿਰਾਂ ਤੋਂ ਆਏ ਪੱਤਰਕਾਰਾਂ ਨੇ ਸੰਬੋਧਨ ਕੀਤਾ |
ਚੰਡੀਗੜ੍ਹ/ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇੱਕ ਮੰਗ ਪੱਤਰ ਜ਼ਿਲ੍ਹਾ ਲੋਕ ਸੰਪਰਕ ਦਫਤਰ ਰਾਹੀਂ ਭੇਜਿਆ ਗਿਆ, ਜਿਸ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਾਰੇ ਪੱਤਰਕਾਰਾਂ ਨੂੰ ਐਕਰੀਡੇਸ਼ਨ ਤੇ ਸਰਕਾਰੀ ਪੀਲੇ ਕਾਰਡ ਮੁਹੱਈਆ ਕਰਾਉਣ ਲਈ ਕਿਹਾ ਗਿਆ | ਪੱਤਰਕਾਰਾਂ ਲਈ ਹਾਊਸਿੰਗ ਕਲੋਨੀ ਬਣਾਉਣ ਦੀ ਮੰਗ ਨੂੰ ਵੀ ਦੁਹਰਾਇਆ ਗਿਆ, ਜਿਹੜੀ 1995 ਤੋਂ ਲਟਕਦੀ ਆ ਰਹੀ ਹੈ | ਪੱਤਰਕਾਰਾਂ ਨੂੰ ਕੈਸ਼ਲੈੱਸ਼ ਇਲਾਜ ਕਰਾਉਣ ਦੀ ਸਹੂਲਤ ਦੇਣ ਦੀ ਵੀ ਮੰਗ ਕੀਤੀ ਗਈ ਤੇ ਯੂ ਟਿਊਬ ਦੇ ਲੰਮੇ ਸਮੇਂ ਤੋਂ ਪੱਤਰਕਾਰੀ ਕਰਦੇ ਯੂ ਟਿਊਬਰਾਂ ਨੂੰ ਮਾਨਤਾ ਦੇਣ ਦੀ ਮੰਗ ਦੁਹਰਾਈ ਗਈ | ਉਹਨਾਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਪਹਿਲੇ ਮਹਿਕਮੇ ਦੇ ਮੰਤਰੀ ਤੇ ਮੁੱਖ ਮੰਤਰੀ ਪੱਤਰਕਾਰਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਦਾ ਹੱਲ ਕਰਦੇ ਰਹੇ ਹਨ, ਉਸੇ ਤਰ੍ਹਾਂ ਹੀ ਮਾਨ ਨੂੰ ਵੀ ਕਰਨਾ ਚਾਹੀਦਾ ਹੈ | ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਐਸੋਸੀਏਸ਼ਨ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਵੇਗੀ |
ਪੱਤਰਕਾਰਾਂ ਨੇ ਵੱਖ-ਵੱਖ ਬਜ਼ਾਰਾਂ ਵਿੱਚ ਪਹਿਲਾਂ ਰੋਸ ਮਾਰਚ ਕੀਤਾ ਤੇ ਬਾਅਦ ਵਿੱਚ ਭੰਡਾਰੀ ਪੁਲ ‘ਤੇ ਰੋਸ ਮੁਜ਼ਾਹਰਾ ਕੀਤਾ |
ਇਸ ਰੋਸ ਮੁਜ਼ਾਹਰੇ ਨੂੰ ਕੁਲਦੀਪ ਸਿੰਘ ਕਾਹਲੋਂ, ਹਰਬਿੰਦਰ ਸਿੰਘ ਸਨਸੋਆ ਤਰਨ ਤਾਰਨ, ਜਸਬੀਰ ਸਿੰਘ ਭਕਨਾ, ਜੋਗਿੰਦਰ ਸਿੰਘ ਜੌੜਾ, ਅਮਰਿੰਦਰ ਸਿੰਘ, ਗੁਰਮੇਜ ਸਿੰਘ ਸੈਦੋਲੇਹਲ, ਪਿ੍ਥੀਪਾਲ ਸਿੰਘ ਹਰੀਆ, ਤਰਸੇਮ ਸਿੰਘ ਸਾਧਪੁਰ, ਜਗਜੀਤ ਸਿੰਘ, ਕੁਲਬੀਰ ਸਿੰਘ, ਨਰਿੰਦਰਜੀਤ ਸਿੰਘ ਰੇਲਵੇ, ਮਲਕੀਅਤ ਸਿੰਘ ਗਾਡ ਫਾਦਰ ਕੇਬਲ, ਗੁਰਨਾਮ ਸਿੰਘ ਤਰਨ ਤਾਰਨ ਆਦਿ ਨੇ ਸੰਬੋਧਨ ਕੀਤਾ |

LEAVE A REPLY

Please enter your comment!
Please enter your name here