10.5 C
Jalandhar
Tuesday, February 7, 2023
spot_img

27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ, ਮਾਨ ਅੰਮਿ੍ਤਸਰ ‘ਚ ਕਰਨਗੇ ਉਦਘਾਟਨ

ਚੰਡੀਗੜ੍ਹ (ਗੁਰਜੀਤ ਬਿੱਲਾ)
27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਤ ਕਰਨਗੇ | ਇਸ ਤੋਂ ਪਹਿਲਾਂ ਉਨ੍ਹਾ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ | ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮਿ੍ਤਸਰ ‘ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ, ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ | ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਸਥਾਪਤ ਕੀਤੇ ਜਾਣਗੇ |
ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ-ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ | ਮੁੱਖ ਮੰਤਰੀ ਦਾ ਸੁਪਨਾ ਹੈ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ |
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫਤ ਟੈਸਟ ਵੀ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ | ਉਹਨਾ ਕਿਹਾ ਕਿ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਣਾਅ ਤੋਂ ਮੁਕਤ ਕਰਵਾਉਣਾ ਹੈ |
ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫਤ ਵਿੱਦਿਆ, ਮੁਫਤ ਇਲਾਜ, ਮੁਫਤ ਦਵਾਈਆਂ ਅਤੇ ਮੁਫਤ ਸਿਹਤ ਜਾਂਚ ਦੀ ਸਹੂਲਤ ਮਿਲੇਗੀ ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚੇਗਾ | ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਪੂਰਾ ਕਰਨ ਲਈ ਕਰਨਗੇ | ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਰਬਪੱਖੀ ਤਰੱਕੀ ਕਰੇਗਾ |

Related Articles

LEAVE A REPLY

Please enter your comment!
Please enter your name here

Latest Articles