ਸਰਕਾਰੀ ਪਿ੍ੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਇਆ ਜਾਵੇਗਾ : ਅਮਨ ਅਰੋੜਾ

0
270

ਚੰਡੀਗੜ੍ਹ : ਪੰਜਾਬ ਦੇ ਪਿ੍ੰਟਿੰਗ ਅਤੇ ਸਟੇਸਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੋਹਾਲੀ ਵਿਖੇ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ | ਉਹ ਸੋਮਵਾਰ ਸਰਕਾਰੀ ਪਿ੍ੰਟਿੰਗ ਪ੍ਰੈੱਸ ਦੇ ਸੰਚਾਲਨ ਦਾ ਜਾਇਜਾ ਲੈਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਉਥੇ ਪੁੱਜੇ | ਅਰੋੜਾ ਨੇ ਹਾਲ ਹੀ ਵਿੱਚ ਇਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ | ਉਨ੍ਹਾਂ ਨੇ ਪਿਛਲੇ ਹਫਤੇ ਪਟਿਆਲਾ ਵਿਖੇ ਸਰਕਾਰੀ ਪਿ੍ੰਟਿੰਗ ਪ੍ਰੈੱਸ ਦਾ ਵੀ ਦੌਰਾ ਕੀਤਾ ਸੀ | ਅਰੋੜਾ ਨੇ ਪ੍ਰਮੁੱਖ ਸਕੱਤਰ ਪਿ੍ੰਟਿੰਗ ਅਤੇ ਸਟੇਸ਼ਨਰੀ ਵੀ ਕੇ ਮੀਨਾ, ਕੰਟਰੋਲਰ ਪੁਨੀਤ ਗੋਇਲ ਅਤੇ ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਪਿ੍ੰਟਿੰਗ ਪ੍ਰੈੱਸ ਦੇ ਸਾਰੇ ਸੈਕਸ਼ਨਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ |

LEAVE A REPLY

Please enter your comment!
Please enter your name here