16.1 C
Jalandhar
Thursday, November 30, 2023
spot_img

ਰਾਘਵ ਚੱਢਾ ਦਾ ਲੰਡਨ ‘ਚ ਸਨਮਾਨ ਅੱਜ

ਚੰਡੀਗੜ੍ਹ : ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ 25 ਜਨਵਰੀ ਨੂੰ ਲੰਡਨ ਵਿੱਚ ‘ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਵਿਖੇ Tਆਊਟ ਸਟੈਂਡਿੰਗ ਅਚੀਵਰ” ਸਨਮਾਨ ਪ੍ਰਾਪਤ ਕਰਨਗੇ | ਰਾਘਵ ਚੱਢਾ ਨੂੰ ‘ਸਰਕਾਰ ਅਤੇ ਰਾਜਨੀਤੀ’ ਸ਼੍ਰੇਣੀ ਵਿੱਚ ਖਾਸ ਪ੍ਰਾਪਤੀਆਂ ‘ਤੇ ਇਸ ਐਵਾਰਡ ਲਈ ਚੁਣਿਆ ਗਿਆ ਹੈ, ਜੋ ਉਹਨਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ, ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ | ‘ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਰਾਹੀਂ ਭਾਰਤ ਦੀ 75ਵੀਂ ਸੁਤੰਤਰਤਾ ਦੀ ਵਰ੍ਹੇਗੰਢ ਦੇ ਮੌਕੇ ਯੂ ਕੇ ਵਿੱਚ ਪੜ੍ਹਾਈ ਕਰਨ ਵਾਲੇ ਨੌਜਵਾਨ ਭਾਰਤੀਆਂ ਨੂੰ ਵਿਦਿਅਕ ਅਤੇ ਪੇਸ਼ੇਵਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਂਦਾ ਹੈ | ਚੱਢਾ ਨੇ ਮੰਨੇ-ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਨ੍ਹਾ ਲੰਡਨ ਵਿੱਚ ਇੱਕ ‘ਵੈਲਥ ਮੈਨੇਜਮੈਂਟ ਫਰਮ’ ਵੀ ਖੋਲ੍ਹੀ | ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ‘ਇੰਡੀਆ ਅਗੇਂਸਟ ਕੁਰੱਪਸ਼ਨ ਮੂਵਮੈਂਟ’ ਵਿੱਚ ਹਿੱਸਾ ਲਿਆ | ਅੰਦੋਲਨ ਤੋਂ ਆਮ ਆਦਮੀ ਪਾਰਟੀ ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ | 2022 ਵਿੱਚ ਸਿਰਫ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ | ਪਿਛਲੇ ਸਾਲ ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ | ਰਾਘਵ ਚੱਢਾ ਨੇ ਕਿਹਾ ਕਿ Tਇਹ ਪੁਰਸਕਾਰ ਕਿਸੇ ਵਿਅਕਤੀ ਦੀਆਂ ਪ੍ਰਾਪਤੀਆਂ ਦੀ ਮਾਨਤਾ ਨਹੀਂ ਹੈ, ਸਗੋਂ ਮੇਰੇ ਨੇਤਾ ਅਰਵਿੰਦ ਕੇਜਰੀਵਾਲ ਦੁਆਰਾ ਪੇਸ਼ ਕੀਤੀ ਗਈ ਰਾਜਨੀਤੀ ਦੇ ਇੱਕ ਨਵੇਂ ਬ੍ਰਾਂਡ ਨੂੰ ਮਾਨਤਾ ਹੈ |

Related Articles

LEAVE A REPLY

Please enter your comment!
Please enter your name here

Latest Articles