24.3 C
Jalandhar
Tuesday, February 7, 2023
spot_img

ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਮੁਹਾਲੀ, (ਗੁਰਜੀਤ ਬਿੱਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਲਈ ਜਾਣ ਵਾਲੀ ਪੰਜਵੀਂ,ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਸੰਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਹੈ | ਪੰਜਵੀਂ ਦੀ ਪ੍ਰੀਖਿਆ 27 ਫਰਵਰੀ ਤੋਂ 6 ਮਾਰਚ ਤੱਕ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ 25 ਫਰਵਰੀ ਤੋਂ 21 ਮਾਰਚ ਤੱਕ ਕਰਵਾਈ ਜਾਵੇਗੀ |
ਇਹ ਦੋਵੇਂ ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਵਿੱਚ ਸਵੇਰੇ 10 ਵਜੇ ਸ਼ੁਰੂ ਹੋਣਗੀਆਂ |
ਬਾਰ੍ਹਵੀਂ ਦੀ ਪ੍ਰੀਖਿਆ 20 ਫਰਵਰੀ ਤੋਂ 20 ਅਪ੍ਰੈਲ ਅਤੇ ਦਸਵੀਂ ਦੀ ਪ੍ਰੀਖਿਆ 24 ਮਾਰਚ ਤੋਂ 20 ਅਪ੍ਰੈਲ ਤੱਕ ਲਈ ਜਾਵੇਗੀ | ਪ੍ਰੀਖਿਆਵਾਂ ਨਾਲ ਸੰਬੰਧਤ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਉਪਲੱਬਧ ਕਰਵਾ ਦਿੱਤੇ ਗਏ ਹਨ |

Related Articles

LEAVE A REPLY

Please enter your comment!
Please enter your name here

Latest Articles