ਇਮਰਾਨ ਦਾ ਕਰੀਬੀ ਫਵਾਦ ਚੌਧਰੀ ਗਿ੍ਫਤਾਰ

0
243

ਇਸਲਾਮਾਬਾਦ-ਪਾਕਿਸਤਾਨੀ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ ਟੀ ਆਈ) ਪਾਰਟੀ ਦੇ ਸੀਨੀਅਰ ਆਗੂ ਫਵਾਦ ਚੌਧਰੀ ਨੂੰ ਬੁੱਧਵਾਰ ਗਿ੍ਫਤਾਰ ਕਰ ਲਿਆ | ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗਿ੍ਫਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜ਼ਿਸ਼ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਸੀ | ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਫਵਾਦ ‘ਤੇ ਕੋਹਸਰ ਪੁਲਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾ ਨੂੰ ਲਾਹੌਰ ਸਥਿਤ ਰਿਹਾਇਸ਼ ਤੋਂ ਹਿਰਾਸਤ ‘ਚ ਲੈ ਲਿਆ ਗਿਆ |

LEAVE A REPLY

Please enter your comment!
Please enter your name here