27.9 C
Jalandhar
Sunday, September 8, 2024
spot_img

ਬੀ ਬੀ ਸੀ ਡਾਕੂਮੈਂਟਰੀ : ਦਿੱਲੀ ‘ਵਰਸਿਟੀ ਦੇ 24 ਵਿਦਿਆਰਥੀ ਹਿਰਾਸਤ ‘ਚ

ਨਵੀਂ ਦਿੱਲੀ : ਗੁਜਰਾਤ ਦੰਗਿਆਂ ‘ਤੇ ਬਣੀ ਬੀ ਬੀ ਸੀ ਦੀ ਡਾਕੂਮੈਂਟਰੀ ‘ਇੰਡੀਆ : ਦਿ ਮੋਦੀ ਕੁਵੈਸ਼ਚਨ’ ਦੀ ਸਕਰੀਨਿੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਪੁਲਸ ਆਹਮਣੇ ਸਾਹਮਣੇ ਆ ਗਏ | ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਇਹ ਡਾਕੂਮੈਂਟਰੀ ਦੇਖਣਾ ਚਾਹੁੰਦੇ ਹਨ, ਜਦਕਿ ਪੁਲਸ ਉਨ੍ਹਾਂ ਨੂੰ ਦੇਖਣ ਨਹੀਂ ਦੇ ਰਹੀ | ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਇਸ ਡਾਕੂਮੈਂਟਰੀ ‘ਤੇ ਪਾਬੰਦੀ ਲਾਈ ਜਾ ਚੁੱਕੀ ਹੈ, ਇਸ ਲਈ ਇਸ ਦੀ ਸਕਰੀਨਿੰਗ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ | ਪੁਲਸ ਨੇ 24 ਵਿਦਿਆਰਥੀ ਹਿਰਾਸਤ ‘ਚ ਲੈ ਲਏ | ਪੁਲਸ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਦੀ ਆਰਟਸ ਫੈਕਲਟੀ ਕੋਲ ਧਾਰਾ 144 ਲਾਗੂ ਹੈ | ਇੱਥੇ ਭੀੜ ਇਕੱਠੀ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ | ਹੰਗਾਮੇ ਤੋਂ ਬਾਅਦ ਵਿਦਿਆਰਥੀਆਂ ਨੂੰ ਹਿਰਾਸਤ ‘ਚ ਲਿਆ ਗਿਆ | ਇੱਕ ਦਿਨ ਪਹਿਲਾਂ ਵੀਰਵਾਰ ਨੂੰ ਹੈਦਰਾਬਾਦ ਯੂਨੀਵਰਸਿਟੀ ‘ਚ ਇਸ ਡਾਕੂਮੈਂਟਰੀ ਨੂੰ ਲੈ ਕੇ ਸਟੂੈਂਡਟਸ ਫੈਡਰੇਸ਼ਨ ਆਫ਼ ਇੰਡੀਆ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵਿਚਾਲੇ ਵਿਵਾਦ ਹੋ ਚੁੱਕਾ ਹੈ | ਡਾਕੂਮੈਂਟਰੀ ਦੀ ਸਕ੍ਰੀਨਿੰਗ ਬਾਰੇ ਬੀਤੇ ਦਿਨੀਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਜਾਮੀਆ ਮਿਲੀਆ ਇਸਲਾਮੀਆ ‘ਚ ਵੀ ਅਜਿਹਾ ਹੀ ਹੰਗਾਮਾ ਹੋਇਆ ਸੀ | ਵਿਦਿਆਰਥੀ ਸੰਗਠਨਾਂ ਵੱਲੋਂ ਡਾਕੂਮੈਂਟਰੀ ਦੀ ਸਕ੍ਰੀਨਿੰਗ ਦੇ ਸੱਦੇ ਤੋਂ ਬਾਅਦ ਯੂਨੀਵਰਸਿਟੀ ਦੇ ਉੱਤਰੀ ਕੈਂਪਸ ‘ਚ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਸੀ | ਇਸ ਤੋਂ ਪਹਿਲਾਂ ਦਿਨ ‘ਚ ਦਿੱਲੀ ਯੂਨੀਵਰਸਿਟੀ ਦੇ ਪ੍ਰੋਕਟਰ ਰਜਨੀ ਅੱਬੀ ਨੇ ਕਿਹਾ ਸੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਸਕ੍ਰੀਨਿੰਗ ਦੀ ਇਜਾਜ਼ਤ ਨਹੀਂ ਦੇਵੇਗਾ ਅਤੇ ਵਿਦਿਆਰਥੀ ਸੰਗਠਨਾਂ ਨੇ ਇਸ ਦੀ ਇਜਾਜ਼ਤ ਨਹੀਂ ਮੰਗੀ |

Related Articles

LEAVE A REPLY

Please enter your comment!
Please enter your name here

Latest Articles