ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਕੇ ‘ਤੇ ਮੌਤ, 2 ਜ਼ਖਮੀ

0
258

ਫਗਵਾੜਾ : ਫਗਵਾੜਾ-ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ ‘ਤੇ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸਾ ਵਾਪਰ ਗਿਆ | ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ | ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ‘ਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ | ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਵਾਸੀ ਪੱਤੀ ਰਾਮਦਾਸੀਆਂ (ਬੱਲੋਂ) ਬਠਿੰਡਾ ਵਜੋਂ ਹੋਈ ਹੈ | ਇੱਕ ਮਿ੍ਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ | ਜ਼ਖਮੀਆਂ ਦੀ ਪਛਾਣ ਗਗਨ ਅਤੇ ਗੁਰਸੇਵਕ ਵਜੋਂ ਹੋਈ ਹੈ | ਚਾਰੇ ਨੌਜਵਾਨ ਪੇਸ਼ੇਵਰ ਫੋਟੋਗ੍ਰਾਫੀ ਦਾ ਕੰਮ ਕਰਦੇ ਹਨ ਅਤੇ ਕਿਸੇ ਸਮਾਗਮ ਤੋਂ ਵਾਪਸ ਆ ਰਹੇ ਸਨ | ਚਾਰੇ ਨੌਜਵਾਨ ਬਠਿੰਡਾ ਅਤੇ ਬਰਨਾਲਾ ਦੇ ਰਹਿਣ ਵਾਲਾ ਦੱਸੇ ਗਏ ਹਨ | ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪੂਰੀ ਤਰ੍ਹਾਂ ਪਿੱਸ ਗਈ | ਨੌਜਵਾਨ ਕਾਰ ‘ਚ ਹੀ ਫਸ ਗਏ, ਜਿਹਨਾਂ ਨੂੰ ਸਥਾਨਕ ਲੋਕਾਂ ਨੇ ਮੁਸ਼ੱਕਤ ਤੋਂ ਬਾਅਦ ਕਾਰ ‘ਚੋਂ ਬਾਹਰ ਕੱਢਿਆ |

LEAVE A REPLY

Please enter your comment!
Please enter your name here