ਨਵੀਂ ਦਿੱਲੀ : ਗੁਜਰਾਤ ਦੰਗਿਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀ ਬੀ ਸੀ ਦਸਤਾਵੇਜ਼ੀ ‘ਇੰਡੀਆ: ਦਿ ਮੋਦੀ ਕੁਐੱਸ਼ਚਨ’ ਉੱਤੇ ਲਾਈ ਪਾਬੰਦੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਸੁਪਰੀਮ ਕੋਰਟ ‘ਚ ਦਾਖਲ ਕੀਤੀ ਗਈ ਹੈ | ਐਡਵੋਕੇਟ ਐੱਮ ਐੱਲ ਸ਼ਰਮਾ ਵੱਲੋਂ ਦਾਇਰ ਜਨਹਿੱਤ ਪਟੀਸ਼ਨ ‘ਚ ਕੇਂਦਰ ਸਰਕਾਰ ਵੱਲੋਂ ਲਾਈ ਪਾਬੰਦੀ ਨੂੰ ਬਦਨੀਅਤੀ ਵਾਲੀ, ਪੱਖਪਾਤੀ ਤੇ ਗੈਰਸੰਵਿਧਾਨਕ ਦੱਸਿਆ ਗਿਆ ਹੈ |




