ਮੁੰਬਈ : ਨਾਗਪੁਰ ਤੋਂ ਮੁੰਬਈ ਆ ਰਹੀ ਇੰਡੀਗੋ ਦੀ ਉਡਾਣ ਦੇ ਇੱਥੇ ਉਤਰਨ ਦੌਰਾਨ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲੇ ਯਾਤਰੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਐਤਵਾਰ ਇੱਥੇ ਏਅਰਲਾਈਨ ਨੇ ਦਿੱਤੀ | ਇੰਡੀਗੋ ਨੇ ਇਕ ਬਿਆਨ ‘ਚ ਕਿਹਾ ਕਿ ਅਜਿਹੀ ਕਾਰਵਾਈ ਕਰਨ ਲਈ ਯਾਤਰੀ ਖਿਲਾਫ ਐੱਫ ਆਈ ਆਰ ਦਰਜ ਕਰਵਾਈ ਗਈ ਹੈ | ਏਅਰਲਾਈਨ ਨੇ ਕਿਹਾ ਕਿ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਹਾਲਾਂਕਿ, ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ |




