18.3 C
Jalandhar
Thursday, November 21, 2024
spot_img

48 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਦੋਸ਼ ‘ਚ ਜਲੰਧਰ ‘ਚ 4 ਗਿ੍ਫਤਾਰ

ਚੰਡੀਗੜ੍ਹ (ਗੁਰਜੀਤ ਬਿੱਲਾ)
ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਰ ਵਿਭਾਗ ਪੰਜਾਬ ਦੇ ਜੀ ਐੱਸ ਟੀ ਵਿੰਗ ਨੇ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀ ਐੱਸ ਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗਿ੍ਫਤਾਰ ਕੀਤਾ ਹੈ | ਇਹ ਵਿਅਕਤੀ ਕਥਿਤ ਤੌਰ ‘ਤੇ ਲੋਹੇ ਦੇ ਸਕਰੈਪ ਨਾਲ ਸੰਬੰਧਤ ਫਰਜ਼ੀ ਫਰਮਾਂ ਚਲਾ ਰਹੇ ਸਨ ਅਤੇ ਇਨ੍ਹਾ ਅਸਲ ਮਾਲ ਦੀ ਸਪਲਾਈ ਤੋਂ ਬਿਨਾਂ ਹੀ ਸਿਰਫ ਇਨਵਾਇਸ ਜਾਰੀ ਕਰਕੇ ਧੋਖੇ ਨਾਲ ਇਨਪੁਟ ਟੈਕਸ ਕ੍ਰੈਡਿਟ (ਆਈ ਟੀ ਸੀ) ਦਾ ਦਾਅਵਾ ਕਰਨ ਲਈ ਜੀ ਐੱਸ ਟੀ ਰਜਿਸਟ੍ਰੇਸ਼ਨਾਂ ਪ੍ਰਾਪਤ ਕੀਤੀਆਂ ਹੋਈਆਂ ਸਨ | ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਸੋਮਵਾਰ ਦੱਸਿਆ ਕਿ ਪੰਕਜ ਕੁਮਾਰ ਉਰਫ ਪੰਕਜ ਆਨੰਦ ਨੂੰ ਕਥਿਤ ਤੌਰ ‘ਤੇ ਮੈਸਰਜ਼ ਪੀ ਕੇ ਟਰੇਡਿੰਗ ਕੰਪਨੀ, ਮੈਸਰਜ਼ ਗਗਨ ਟਰੇਡਿੰਗ ਕੰਪਨੀ, ਮੈਸਰਜ਼ ਕਿ੍ਸ ਟਰੇਡਿੰਗ ਕੰਪਨੀ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਕਿ੍ਸ ਇੰਟਰਪ੍ਰਾਈਜਿਜ਼ ਅਤੇ ਮੈਸਰਸ਼ ਪੰਕਜ ਸਕਰੈਪ ਕੰਪਨੀ, ਰਵਿੰਦਰ ਸਿੰਘ ਨੂੰ ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ, ਗੁਰਵਿੰਦਰ ਸਿੰਘ ਨੂੰ ਮੈਸਰਜ਼ ਸ਼ਿਵ ਸ਼ਕਤੀ ਇੰਟਰਪ੍ਰਾਈਜਜ਼ ਅਤੇ ਅੰਮਿ੍ਤਪਾਲ ਸਿੰਘ ਨੂੰ ਕਥਿਤ ਤੌਰ ‘ਤੇ ਮੈਸਰਜ਼ ਨਾਰਥ ਵੋਗ ਚਲਾਉਣ ਦੇ ਦੋਸ਼ ਵਿਚ ਗਿ੍ਫਤਾਰ ਕਰਕੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਉਪਰੰਤ ਇਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਚਾਰੇ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ |
ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੈਸਰਜ਼ ਪੀ ਵੀ ਇੰਟੀਰੀਅਰ ਡੇਕੋਰ ਜਲੰਧਰ ਬਾਰੇ ਮੁਢਲੀ ਜਾਂਚ ਕੀਤੀ ਗਈ ਸੀ, ਜਿਸ ਤੋਂ ਜਾਂਚ ਨੂੰ ਅੱਗੇ ਵਧਾਉਂਦਿਆਂ ਮੈਸਰਜ਼ ਦਸਮੇਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ ਜਲੰਧਰ, ਕਿ੍ਸ ਟਰੇਡਿੰਗ ਕੰਪਨੀ ਜਲੰਧਰ, ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼ ਜਲੰਧਰ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਪੰਕਜ ਸਕਰੈਪ ਕੰਪਨੀ ਜਲੰਧਰ, ਗਗਨ ਟ੍ਰੇਡਿੰਗ ਕੰਪਨੀ ਅਤੇ ਮੈਸਰਜ਼ ਨਾਰਥ ਵੋਗ ਕੰਪਨੀ ਜਲੰਧਰ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਸਾਰੀਆਂ ਫਰਮਾਂ ਜਾਲ੍ਹੀ ਗੈਰ-ਕਾਰਜਸ਼ੀਲ ਫਰਮਾਂ ਦੇ ਗਠਜੋੜ ਵਿੱਚ ਸ਼ਾਮਲ ਸਨ, ਜਿਨ੍ਹਾਂ ਧੋਖਾਧੜੀ ਨਾਲ ਆਈ ਟੀ ਸੀ ਦਾ ਲਾਭ ਉਠਾਇਆ | ਬੁਲਾਰੇ ਨੇ ਦੱਸਿਆ ਕਿ ਇਹ ਵਿਅਕਤੀ ਸਿਰਫ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਰਹੇ ਸਨ ਅਤੇ ਇਸ ਦੇ ਬਦਲੇ ਉਹ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਵੈਨਾਂ, ਟਰੈਕਟਰਾਂ ਅਤੇ ਬਿਨਾਂ ਰਿਕਾਰਡ ਵਾਲੇ ਫਰਜ਼ੀ ਵਾਹਨਾਂ ਲਈ ਜਾਲ੍ਹੀ ਇਨਵਾਇਸ ਅਤੇ ਜਾਲ੍ਹੀ ਈ-ਵੇਅ ਬਿੱਲ ਤਿਆਰ ਕਰ ਰਹੇ ਸਨ | ਉਨ੍ਹਾ ਕਿਹਾ ਕਿ ਜਾਲ੍ਹੀ ਆਈ ਟੀ ਸੀ ਬਣਾ ਕੇ ਇਹ ਵਿਅਕਤੀ ਉਸੇ ਬੋਗਸ ਆਈ ਟੀ ਸੀ ਨੂੰ ਅੰਤਮ ਕਰਦਾਤਾ ਦੀ ਜਗ੍ਹਾ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਸਨ, ਜੋ ਆਪਣੀਆਂ ਕਰ ਅਦਾਇਗੀਆਂ ਤੇ ਦੇਣਦਾਰੀਆਂ ਨੂੰ ਅਦਾ ਕਰਨ ਦੀ ਬਜਾਏ ਇਸ ਬੋਗਸ ਆਈ ਟੀ ਸੀ ਨਾਲ ਐਡਜਸਟ ਕਰਵਾ ਕੇ ਸਰਕਾਰੀ ਖਜ਼ਾਨੇ ਦੀ ਚੋਰੀ ਕਰ ਰਹੇ ਸਨ | ਬੁਲਾਰੇ ਨੇ ਦੱਸਿਆ ਕਿ ਇਹ ਅਪ੍ਰੇਸ਼ਨ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਡੀਸ਼ਨਲ ਕਮਿਸ਼ਨਰ ਸਟੇਟ ਟੈਕਸ (ਆਡਿਟ) ਰਵਨੀਤ ਖੁਰਾਣਾ ਅਤੇ ਐਡੀਸ਼ਨਲ ਕਮਿਸਨਰ ਸਟੇਟ ਟੈਕਸ-1 (ਇਨਵੈਸਟੀਗੇਸ਼ਨ) ਵਿਰਾਜ ਐੱਸ ਤਿਡਕੇ ਦੀ ਨਿਗਰਾਨੀ ਹੇਠ ਕੀਤਾ ਗਿਆ |

Related Articles

LEAVE A REPLY

Please enter your comment!
Please enter your name here

Latest Articles