ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬੱਜਟ ਸੈਸ਼ਨ ਤੋਂ ਪਹਿਲਾਂ ਕਿਹਾ ਕਿ ਅਰਥਵਿਵਸਥਾ ਦੀ ਦੁਨੀਆ ਦੀਆਂ ਜਾਣੀਆਂ-ਪਛਾਣੀਆਂ ਆਵਾਜ਼ਾਂ ਦੇਸ਼ ਲਈ ਸਕਾਰਾਤਮਕ ਸੰਦੇਸ਼ ਲੈ ਕੇ ਆ ਰਹੀਆਂ ਹਨ | ਬੱਜਟ ‘ਤੇ ਨਾ ਸਿਰਫ ਭਾਰਤ ਦੀ, ਸਗੋਂ ਸਾਰੀ ਦੁਨੀਆ ਦੀਆਂ ਨਜ਼ਰਾਂ ਹਨ | ਸੰਸਦ ਦੇ ਬੱਜਟ ਇਜਲਾਸ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬੱਜਟ ਸੈਸ਼ਨ ‘ਚ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਕਰਾਰ ਹੋਵੇਗੀ, ਪਰ ਨਾਲ ਹੀ ਉਨ੍ਹਾ ਉਮੀਦ ਪ੍ਰਗਟਾਈ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਤਿਆਰੀ ਦੇ ਨਾਲ ਤਕਰੀਰ ਕਰਨਗੇ |




