ਕੇਂਦਰ ਵੱਲੋਂ ਬੇਨਾਮੀ ਲੈਣ-ਦੇਣ ਕਾਨੂੰਨ ਦੀ ਸੁਣਵਾਈ ਖੁੱਲ੍ਹੀ ਅਦਾਲਤ ‘ਚ ਕਰਨ ਦੀ ਮੰਗ

0
375

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਬੇਨਾਮੀ ਲੈਣ-ਦੇਣ (ਰੋਕੂ) ਸੋਧ ਐਕਟ, 2016 ਦੀਆਂ ਕਈ ਮੱਦਾਂ ਨੂੰ ਰੱਦ ਕਰਨ ਵਾਲੇ ਫੈਸਲੇ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਨੂੰ ਖੁੱਲ੍ਹੀ ਅਦਾਲਤ ‘ਚ ਸੁਣਨ ਦੀ ਬੇਨਤੀ ਕੀਤੀ ਹੈ | ਕੇਂਦਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਪੀ ਐੱਸ ਨਰਸਿਮ੍ਹਾ ਨੂੰ ਕਿਹਾ ਕਿ ਮਾਮਲੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਨਜ਼ਰਸਾਨੀ ਪਟੀਸ਼ਨ ‘ਤੇ ਖੁੱਲ੍ਹੀ ਅਦਾਲਤ ‘ਚ ਸੁਣਵਾਈ ਕੀਤੀ ਜਾਵੇ | ਚੀਫ ਜਸਟਿਸ ਨੇ ਕਿਹਾ-ਅਸੀਂ ਇਸ ‘ਤੇ ਵਿਚਾਰ ਕਰਾਂਗੇ | ਮੌਤ ਦੀ ਸਜ਼ਾ ਦੇ ਮਾਮਲਿਆਂ ਨੂੰ ਛੱਡ ਕੇ ਨਜ਼ਰਸਾਨੀ ਪਟੀਸ਼ਨਾਂ ਦਾ ਫੈਸਲਾ ਆਮ ਤੌਰ ‘ਤੇ ਸੰਬੰਧਤ ਜੱਜਾਂ ਵੱਲੋਂ ਆਪਣੇ ਚੈਂਬਰਾਂ ‘ਚ ਕੀਤਾ ਜਾਂਦਾ ਹੈ | ਸੁਪਰੀਮ ਕੋਰਟ ਨੇ ਪਿਛਲੇ ਸਾਲ 23 ਅਗਸਤ ਨੂੰ ਬੇਨਾਮੀ ਕਾਨੂੰਨ ਦੀਆਂ ਕੁਝ ਵਿਵਸਥਾਵਾਂ ਨੂੰ ਰੱਦ ਕਰ ਦਿੱਤਾ ਸੀ | ਇਨ੍ਹਾਂ ਵਿੱਚੋਂ ਇੱਕ ਤਹਿਤ ਬੇਨਾਮੀ ਲੈਣ-ਦੇਣ ‘ਚ ਸ਼ਾਮਲ ਹੋਣ ‘ਤੇ ਵੱਧ ਤੋਂ ਵੱਧ ਤਿੰਨ ਸਾਲ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ ਸਨ |

LEAVE A REPLY

Please enter your comment!
Please enter your name here