11.5 C
Jalandhar
Saturday, December 21, 2024
spot_img

ਮੰਤਰੀਆਂ ਦੀ ਸੀਨੀਆਰਤਾ ਸੂਚੀ ‘ਚ ਸੋਧ, ਹੁਣ ਸੱਤਵੇਂ ਨੰਬਰ ‘ਤੇ ਡਾ. ਬਲਬੀਰ ਸਿੰਘ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ‘ਚ ਸੋਧ ਕੀਤੀ ਹੈ | ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵੀ ਸੀਨੀਆਰਤਾ ਸੂਚੀ ਵਿਚ ਸੋਧ ਕੀਤੀ ਗਈ ਸੀ, ਜਦੋਂ ਅਮਨ ਅਰੋੜਾ ਨੂੰ ਤੀਜੇ ਨੰਬਰ ‘ਤੇ ਰੱਖਿਆ ਗਿਆ ਸੀ | ਨਵੀਂ ਸੂਚੀ ‘ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੰਤਰੀ ਮੰਡਲ ‘ਚ ਸੱਤਵੇਂ ਨੰਬਰ ‘ਤੇ ਹੋਣਗੇ | ਇਸ ਤੋਂ ਪਹਿਲਾਂ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਸੱਤਵੇਂ ਨੰਬਰ ‘ਤੇ ਸਨ | ਨਵੀਂ ਸੀਨੀਆਰਤਾ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ, ਲਾਲ ਚੰਦ ਕਟਾਰੂਚੱਕ, ਇੰਦਰਬੀਰ ਸਿੰਘ ਨਿੱਜਰ, ਲਾਲਜੀਤ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ ਟੀ ਓ, ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ ਦਾ ਨੰਬਰ ਹੈ |

Related Articles

LEAVE A REPLY

Please enter your comment!
Please enter your name here

Latest Articles