ਜਲੰਧਰ, (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਬਨਾਰਸ ਲਈ ਸ਼ਰਧਾਲੂਆਂ ਨਾਲ ਭਰੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਪ੍ਰਬੰਧਾਂ ਨੂੰ ਬੁੱਧਵਾਰ ਅੰਤਮ ਰੂਪ ਦਿੱਤਾ |
ਦੋਵਾਂ ਅਧਿਕਾਰੀਆਂ ਨੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਸਮਾਗਮ ਸੰਬੰਧੀ ਪ੍ਰਬੰਧਾਂ ਨੂੰ ਅੰਤਮ ਰੂਪ ਦੇਣ ਲਈ ਡੇਰਾ ਬੱਲਾਂ ਦੀ ਮੈਨੇਜਮੈਂਟ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ | ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਨਾਲ ਭਰੀ ਰੇਲ ਗੱਡੀ ਸਿਟੀ ਸਟੇਸ਼ਨ ਤੋਂ ਬਨਾਰਸ ਲਈ ਰਵਾਨਾ ਹੋਵੇਗੀ |