ਐੱਸ ਏ ਐੱਸ ਨਗਰ (ਗੁਰਜੀਤ ਬਿੱਲਾ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ਪੂਰੇ ਵਿਸ਼ੇ (ਸਮੇਤ ਓਪਨ ਸਕੂਲ), ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਵਧਾਉਣ ਲਈ ਕੈਟਾਗਰੀਆਂ ਅਧੀਨ ਪ੍ਰੀਖਿਆਵਾਂ ਦੇਣ ਵਾਲੇ ਦਸਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪ੍ਰੈਲ ਤੋਂ 06 ਮਈ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪ੍ਰੈਲ ਤੋਂ 09 ਮਈ ਤੱਕ ਕਰਵਾਈਆਂ ਜਾਣਗੀਆਂ | ਇਸ ਪ੍ਰੀਖਿਆ ਸੰਬੰਧੀ ਡੇਟਸ਼ੀਟ ਅਤੇ ਹੋਰ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਉਪਲੱਬਧ ਕਰਵਾ ਦਿੱਤੀ ਗਈ ਹੈ | ਜ਼ਰੂਰਤ ਪੈਣ ‘ਤੇ ਈ-ਮੇਲ ਆਈ ਡੀ ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ |