25.2 C
Jalandhar
Thursday, September 19, 2024
spot_img

17 ਫਸਲਾਂ ਦੇ ਸਮਰਥਨ ਮੁੱਲ ‘ਚ ਵਾਧਾ

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਫਸਲੀ ਸਾਲ 2022-23 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ‘ਚ 100 ਰੁਪਏ ਵਧਾ ਕੇ 2040 ਰੁਪਏ ਪ੍ਰਤੀ ਕੁਇੰਟਲ ਕਰਨ ਨੂੰ ਹਰੀ ਝੰਡੀ ਦੇ ਦਿੱਤੀ | ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਐਲਾਨ ਕੀਤਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਲ 2022-23 ਲਈ ਵੱਖ-ਵੱਖ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਸ ਦਿਸ਼ਾ ‘ਚ ਇਸ ਵਾਰ ਸਾਉਣੀ ਦੀਆਂ ਸਾਰੀਆਂ 14 ਫਸਲਾਂ ਅਤੇ ਉਨ੍ਹਾਂ ਦੀਆਂ ਕਿਸਮਾਂ ਸਮੇਤ 17 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਵਾਧਾ ਕੀਤਾ ਗਿਆ ਹੈ | ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ | ਠਾਕੁਰ ਨੇ ਕਿਹਾ ਕਿ ਬੁੱਧਵਾਰ ਦੀ ਕੈਬਨਿਟ ਮੀਟਿੰਗ ‘ਚ 14 ਸਾਉਣੀ ਦੀਆਂ ਫਸਲਾਂ ਦੇ ਐੱਮ ਐੱਸ ਪੀ ਨੂੰ ਮਨਜ਼ੂਰੀ ਦਿੱਤੀ ਗਈ | 2022-23 ਫਸਲੀ ਸਾਲ ਲਈ ਝੋਨੇ ਦੀ ਆਮ ਗ੍ਰੇਡ ਕਿਸਮ ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ ਦੇ 1940 ਰੁਪਏ ਤੋਂ ਵਧਾ ਕੇ 2040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ | ਝੋਨੇ ਦੀ ‘ਏ’ ਗ੍ਰੇਡ ਕਿਸਮ ਦਾ ਸਮਰਥਨ ਮੁੱਲ 1960 ਰੁਪਏ ਤੋਂ ਵਧਾ ਕੇ 2060 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ |
ਕੈਬਨਿਟ ਮੀਟਿੰਗ ‘ਚ ਤਿਲਾਂ ਦੀ ਕੀਮਤ ‘ਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ | ਮੂੰਗੀ ‘ਤੇ 480 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਵੇਗਾ | ਸੂਰਜਮੁਖੀ ‘ਤੇ 358 ਰੁਪਏ ਪ੍ਰਤੀ ਕੁਇੰਟਲ ਅਤੇ ਮੂੰਗਫਲੀ ‘ਤੇ 300 ਰੁਪਏ ਦਾ ਵਾਧਾ ਕੀਤਾ ਗਿਆ ਹੈ | ਸੂਚਨਾ ਅਤੇ ਪ੍ਰਸਾਰਨ ਮੰਤਰੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਸੈਕਟਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪਿਛਲੇ ਅੱਠ ਸਾਲਾਂ ਦੌਰਾਨ ਸ਼ੁਰੂ ਕੀਤੇ ਗਏ ਕਈ ਪ੍ਰੋਗਰਾਮਾਂ ਨੂੰ ਵੀ ਉਜਾਗਰ ਕੀਤਾ | ਉਨ੍ਹਾ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਅਸੀਂ ਕੰਮ ਕਰ ਰਹੇ ਹਾਂ | ਕਿਸਾਨਾਂ ਲਈ 2 ਲੱਖ ਕਰੋੜ ਦਾ ਬਜਟ ਰੱਖਿਆ ਗਿਆ ਹੈ |
ਅਨੁਰਾਗ ਠਾਕੁਰ ਨੇ ਇਸ ਦੇ ਨਾਲ ਹੀ ਕਿਹਾ ਕਿ 2014 ਤੋਂ ਪਹਿਲਾਂ 1-2 ਫਸਲਾਂ ‘ਤੇ ਖਰੀਦ ਕੀਤੀ ਜਾਂਦੀ ਸੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਇਸ ਨਾਲ ਹੋਰ ਫਸਲਾਂ ਵੀ ਜੁੜੀਆਂ ਅਤੇ ਕਿਸਾਨਾਂ ਦੀ ਆਮਦਨ ਵੀ ਵਧੀ |

Related Articles

LEAVE A REPLY

Please enter your comment!
Please enter your name here

Latest Articles